ਬੰਗਾ, 21ਫਰਵਰੀ 2019 - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਕਾਂਗਰਸ 'ਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ।
ਸਾਬਕਾ ਕਾਂਗਰਸੀ ਮੰਤਰੀ ਜਗਤ ਰਾਮ ਸੂੰਢ ਦੇ ਪੁੱਤਰ ਸਾਬਕਾ ਆਈਪੀਐਸ ਅਫਸਰ ਤਰਲੋਚਨ ਸਿੰਘ ਸੂੰਢ ਵੱਲੋਂ ਸਾਲ 2017 ਅਸੰਬਲੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਨੇ ਐਮਪੀ ਸਤਨਾਮ ਸਿੰਘ ਕੈਂਥ ਨੂੰ ਟਿਕਟ ਦਿੱਤੀ ਸੀ ਤੇ ਜੋ ਹਾਰ ਗਏ ਸਨ। ਪਾਰਟੀ ਦੇ ਸੂਤਰਾਂ ਮੁਤਾਬਕ ਪੀਪੀਸੀਸੀ ਪ੍ਰਧਾਨ ਸੁਨੀਲ ਜਾਖੜ ਅਤੇ ਏਆਈਸੀਸੀ ਜਨਰਲ ਸਕੱਤਰ ਅਤੇ ਪੰਜਾਬ ਅਫੇਅਰ ਇੰਚਾਰਜ ਆਸ਼ਾ ਕੁਮਾਰੀ ਸੂੰਢ ਨਾਲ ਪਿਛਲੇ ਕੁਝ ਹਫਤਿਆਂ ਤੋਂ ਸੰਪਰਕ 'ਚ ਸਨ।