ਪਟਿਆਲਾ ,19 ਮਾਰਚ - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਨੂੰ ਕਾਬੂ ਕੀਤਾ ਹੈ । ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ ਡੇਢ ਲੱਖ ਨਵੀਂ ਕਰੰਸੀ ਅਤੇ ਇਕ ਹਥਿਆਰ ਵੀ ਬਰਾਮਦ ਕੀਤਾ ਹੈ ।