ਗੁਰਦਾਸਪੁਰ , 20 ਮਾਰਚ 2019: ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਜਿਲਾ ਸਿੱਖਿਆ ਅਫਸਰ ( ਐਲੀ)ਵਿਨੋਦ ਮੱਤਰੀ ਦੀ ਯੋਗ ਅਗਵਾਈ ਵਿੱਚ ਅੱਜ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਗੁਰਦਾਸਪੁਰ ਵੱਲੋਂ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਗਿਣਤੀ ਵਧਾਉਣ ਲਈ ਘਰ ਘਰ ਜਾ ਕੇ ਬੱਚਿਆ ਦੇ ਮਾਤਾ ਪਿਤਾ ਨੂੰ ਪ੍ਰੇਰਿਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ। ਉਪਰੋਕਤ ਜਾਣਕਾਰੀ ਦਿੰਦਿਆਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜਿਲਾ ਕੋਆਰਡੀਨੇਟਰ ਵਿਸ਼ਾਲ ਮਨਹਾਸ ਨੇ ਦੱਸਿਆ ਕਿ ਨਵੇ ਸ਼ੈਸਨ ਦੀ ਸੁਰੂਆਤ ਦੇ ਮੱਦੇਨਜਰ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਬਲਾਕਾਂ ਦੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਘਰ ਘਰ ਜਾ ਕੇ ਸਮਾਜਿਕ ਭਾਈਚਾਰੇ ਦੇ ਲੋਕਾਂ ਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ , ਜਿਸ ਵਿੱਚ ਇਲਾਕਾ ਨਿਵਾਸੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਬਾਰੇ ਜਾਣੂ ਕਰਵਾਇਆਂ ਗਿਆ ਹੈ। ਅੱਜ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਚਲਾਈ ਇਸ ਚਲਾਈ ਮੁਹਿੰਮ ਦੀ ਸਮਾਜਿਕ ਭਾਈਚਾਰੇ ਵੱਲੋਂ ਬਹੁਤ ਪ੍ਰਸੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਵਧੀਆਂ ਤਰੀਕੇ ਦੁਆਰਾਂ ਟੀ ਐਲ ਐਮ ਦੀ ਸਹਾਇਤਾ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਸਮਾਜਿਕ ਭਾਈਚਾਰੇ ਤੇ ਐਨ ਆਰ ਆਈ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆਂ ਜਾ ਰਿਹਾ ਹੈ। ਇਸ ਮੌਕੇ ਸਹਾਇਕ ਜਿਲਾ ਕੋਆਰਡੀਨੇਟਰ ਨਿੰਸਚਿਤ ਕੁਮਾਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਟੀਮ ਦੇ ਮੈਂਬਰ ਸੰਜੀਵ ਕੁਮਾਰ ਰਜਨੀਸ਼ ਸਿੰਘ ਆਦਿ ਹਾਜ਼ਰ ਸਨ।