ਅੰਮ੍ਰਿਤਸਰ, 20 ਮਾਰਚ 2019: (ਮਨਪ੍ਰੀਤ ਸਿੰਘ ਜੱਸੀ): ਸਥਾਨਕ ਬੀਬੀਕੇ ਡੀਏਵੀ ਕਾਲਜ ਵਿਮੈਨ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਕਾਲਜ ਦੇ ਯੂਥ ਰੈੱਡ ਕਰਾਸ ਸੁਸਾਇਟੀ, ਐਨਐਸਐਸ ਯੂਨਿਟ, ਐਨਸੀਸੀ ਅਤੇ ਸਪੋਰਟਸ ਵਿਭਾਗ ਵੱਲੋਂ ਕੈਂਪ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰਾਂ ਦੀ ਦੇਖ-ਰੇਖ ਹੇਠ ਲਗਾਇਆ ਗਿਆ।। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਮਨੋਜ ਕੁਮਾਰ ਕੰਟਰੋਲਰ ਪ੍ਰੀਖਿਆਵਾਂ, ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਕੈਂਪ ਦੌਰਾਨ ਮੌਜੂਦ ਰਹੇ।। ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ 89 ਵਿਦਿਆਰਥਣਾਂ ਨੇ ਕੈਂਪ ਵਿੱਚ ਖੂਨਦਾਨ ਕੀਤਾ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਖੂਨਦਾਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਸਭ ਨੂੰ ਖੂਨਦਾਨ ਕਰਨਾ ਚਾਹੀਦਾ ਹੈ।