ਚੰਡੀਗੜ੍ਹ, 25 ਅਪ੍ਰੈਲ 2019 - ਪੰਚਕੂਲਾ, ਹਰਿਆਣਾ 'ਚ ਪੁਲਿਸ ਤੇ ਵਕੀਲਾਂ ਵਿਚਕਾਰ ਹੋਏ ਟਕਰਾਅ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਸਮੁੱਚੇ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਨੂੰ 26 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਕੰਮ ਠੱਪ ਰੱਖਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਾਰ ਐਸੋਸੀਏਸ਼ਨ ਵੱਲੋਂ 24 ਅਪ੍ਰੈਲ ਨੂੰ ਵੀ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ 'ਚ ਮੋਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕੰਮ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਸੀ।