ਨਵੀਂ ਦਿੱਲੀ, 21 ਮਈ 2019 - ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਖਾਸ ਕਰਕੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਇਸ ਦਾ ਸਖਤ ਰੁੱਖ ਲੈਂਦਿਆ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਹਾਲਾਤਾਂ ਨੂੰ ਧਿਆਨ 'ਚ ਰੱਖਦਿਆਂ ਈ. ਵੀ. ਐੱਮ. ਦੀ ਸੁਰੱਖਿਆ ਵਿਵਸਥਾ ਹੋਰ ਵੀ ਸਖ਼ਤ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਦੋਵਾਂ ਸੁਬਿਆਂ ਦੀਆਂ ਕੁੱਝ ਥਾਵਾਂ ਤੋਂ ਈ. ਵੀ. ਐੱਮ. ਮਸੀਨਾਂ ਨੂੰ ਬਦਲਣ ਦੀਆਂ ਸੋਸ਼ਲ ਮੀਡੀਆਂ 'ਤੇ ਖਬਰਾਂ ਆ ਰਹੀਆਂ ਸਨ ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।