ਦੇਵਾਂ ਨੰਦ ਸ਼ਰਮਾ
ਫਰੀਦਕੋਟ, 11 ਜੂਨ 2019: ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀਆਂ ਹਦਾਇਤਾਂ ਤੇ ਜ਼ਿਲ•ੇ ਦੇ ਜਿੰਨੇ ਵੀ ਹੋਲਸੇਲ ਪਲਾਸਟਿਕ ਲਿਫਾਫ਼ਿਆਂ ਦਾ ਕਾਰੋਬਾਰ ਕਰਦੇ ਹਨ ਉਨ•ਾਂ ਤੇ ਪੂਰੀ ਤਰ•ਾਂ ਪਾਬੰਦੀ ਲਗਾਈ ਜਾਵੇ ਤਾਂ ਕਿ ਇਸ ਦੀ ਵਿਕਰੀ ਤੇ ਮੁਕੰਮਲ ਰੋਕ ਲਗ ਸਕੇ। ਇਹ ਜਾਣਕਾਰੀ ਜ਼ਿਲ•ੇ 'ਚ ਵਿਕ ਰਹੇ ਪਲਾਸਟਿਕ ਦੇ ਲਿਫਾਫਿਆਂ ਸਬੰਧੀ ਮਨ•ਾਂਹੀ ਨੂੰ ਲਾਗੂ ਕਰਨ ਲਈ ਸਹਾਇਕ ਕਮਿਸ਼ਨਰ ਸ. ਹਰਦੀਪ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ•ਾਂ ਇਸ ਮੌਕੇ ਅਧਿਕਾਰੀਆਂ ਪਾਸੋਂ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਤੇ ਵੀ ਨਜਰਸਾਨੀ ਕੀਤੀ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਐਸ.ਡੀ.ਐਮ ਜੈਤੋ ਸ. ਰਾਮ ਸਿੰਘ ਅਤੇ ਤਹਿਸੀਲਦਾਰ ਮੈਡਮ ਲਵਪ੍ਰੀਤ ਕੌਰ ਵੀ ਹਾਜ਼ਰ ਸਨ।
ਸ. ਹਰਦੀਪ ਸਿੰਘ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੋਲੀਥੀਨ ਲਿਫਾਫੇ ਬਣਾਏ ਜਾਂ ਵੇਚੇ ਗਏ ਤਾਂ ਉਸ ਸਨਅਤਕਾਰ ਜਾਂ ਹੋਲਸੇਲ ਕਾਰੋਬਾਰੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਾ ਜਾਵੇ । ਉਨ•ਾਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਕਿਹਾ ਕਿ ਜਿੰਨੀ ਜਲਦੀ ਸੰਭਵ ਹੋ ਸਕੇ ਪਲਾਸਟਿਕ ਲਿਫਾਫਿਆਂ ਦਾ ਕਾਰੋਬਾਰ ਕਰਦੇ ਕਾਰੋਬਾਰੀਆਂ ਤੇ ਛਾਪੇਮਾਰੀ ਕਰਕੇ ਮੁਕੰਮਲ ਪਾਬੰਦੀ ਨੂੰ ਲਾਗੂ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਹਨਾਂ ਛਾਪੇਮਾਰੀ ਦਾ ਮਕਸਦ ਕਿਸੇ ਨੂੰ ਪਰੇਸ਼ਾਨ ਕਰਨਾ ਨਹੀਂ ਸਗੋਂ ਦਿਨੋਂ ਦਿਨ ਵੱਧ ਰਹੀ ਪਲਾਸਟਿਕ ਲਿਫਾਫਿਆਂ ਦਾ ਵਰਤੋਂ ਤੋ ਮੁਕੰਮਲ ਰੋਕ ਲਗਾਉਣਾ ਹੈ। ਉਨ•ਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮੰਨਜੂਰਸ਼ੁਦਾ ਲਿਫਾਫਿਆਂ ਦੀ ਵਰਤੋਂ ਕੀਤੀ ਜਾਵੇ। ਉਨ•ਾਂ ਛਾਪੇਮਾਰੀ ਕਰਨ ਵਾਲੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਦੁਕਾਨਦਾਰਾਂ, ਰੇਹੜੀ ਵਾਲਿਆਂ ਨੂੰ ਗਲਣਯੋਗ ਲਿਫਾਫਿਆਂ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ। ਇਸ ਮੌਕੇ ਨਗਰ ਕੌਂਸਲ ਚੀਫ਼ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹੀਨੇ ਪਾਬੰਦੀਸ਼ੁਦਾ ਪੋਲੀਥੀਨ ਵੇਚਣ ਵਾਲਿਆਂ ਦੇ 38 ਚਲਾਨ ਕਰਕੇ 9 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਜਦਕਿ 28 ਕਿਲੋ ਦੇ ਲਗਭਗ ਪੋਲੀਥੀਨ ਜ਼ਬਤ ਕੀਤਾ ਗਿਆ।
ਇਸ ਮੌਕੇ ਨਾਇਬ ਤਹਿਸੀਲਦਾਰ ਜੈਤੋ ਓਮ ਪ੍ਰਕਾਸ਼ ਜਿੰਦਲ, ਬੀ.ਡੀ.ਓ ਫਰੀਦਕੋਟ ਅਸ਼ੋਕ ਕੁਮਾਰ ਤੋਂ ਇਲਾਵਾ ਫਰੀਦਕੋਟ, ਕੋਟਕਪੂਰਾ, ਜੈਤੋ ਦੇ ਕਾਰਜ ਸਾਧਕ ਅਫਸਰ ਦੇ ਨੁਮਾਇੰਦੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।