ਹੁਣ ਤੱਕ 7 ਦੋਸ਼ੀ ਗ੍ਰਿਫਤਾਰ
ਫਰੀਦਕੋਟ 18 ਜੂਨ, 2019: ਪੰਜਾਬ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ ਜਿਸ ਦੀ ਕੁਝ ਦਿਨ ਪਹਿਲਾਂ ਇਕ ਕੌਂਸਲਰ ਤੇ ਉਸ ਦੇ ਸਮੱਰਥਕਾਂ ਵੱਲੋਂ ਭਾਰੀ ਕੁੱਟ ਮਾਰ ਕੀਤੀ ਗਈ ਸੀ ਅਤੇ ਹੁਣ ਇਥੇ ਜੇਰੇ ਇਲਾਜ ਹੈ ਦਾ ਹਾਲ ਚਾਲ ਪੁੱਛਿਆ ਅਤੇ ਪੀੜਤ ਔੌਰਤ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਪੂਰੀ ਤਰ•ਾਂ ਉਸ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
ਸ: ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਘਿਨੌਣੀ ਘਟਨਾ ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਇਸ ਸਬੰਧੀ ਘਟਨਾ ਵਿੱਚ ਸ਼ਾਮਲ ਕਥਿਤ ਦੋਸ਼ੀ ਕੌਂਸਲਰ ਸਮੇਤ ਹੁਣ ਤੱਕ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ•ਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਮੀਡੀਆ ਦੇ ਇਕ ਹਿੱਸੇ ਵਿੱਚ ਛੱਪੀਆ ਇਨ•ਾਂ ਖਬਰਾਂ ਦਾ ਵੀ ਖੰਡਨ ਕੀਤਾ ਹੈ ਕਿ ਦੋਸ਼ੀ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ । ਉਨ•ਾਂ ਕਿਹਾ ਕਿ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਨਹੀਂ ਹੈ ਉਹ ਆਜ਼ਾਦ ਤੌਰ ਤੇ ਜਿੱਤਿਆ ਹੈ । ਉਨ•ਾਂ ਪੀੜਤ ਔੌਰਤ ਅਤੇ ਉਸ ਦੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਨ•ਾਂ ਨੂੰ ਕਿਸੇ ਵੀ ਤਰ•ਾਂ ਡਰਨ ਦੀ ਲੋੜ ਨਹੀਂ ਅਤੇ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ।
ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ•ਾਂ ਮੌਕੇ ਤੇ ਹਾਜ਼ਰ ਡਾਕਟਰਾਂ ਨੂੰ ਆਦੇਸ਼ ਦਿੱਤੇ ਕਿ ਇਲਾਜ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣੀ ਚਾਹੀਦੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਵਰਗ ਲਈ ਸਾਫ ਸੁੱਥਰਾ, ਪਾਰਦਰਸ਼ੀ ਤੇ ਭੈਅ ਮੁਕਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਰਾਜ ਦੇ ਕਿਸੇ ਵੀ ਵਸਨੀਕ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ।