ਦੇਵਾ ਨੰਦ ਸ਼ਰਮਾ
ਫਰੀਦਕੋਟ, 19 ਜੂਨ 2019 - ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੇ ਲੋਕਾਂ ਨੂੰ ਬਰਸਾਤੀ ਪਾਣੀ ਦੀ ਵਧ ਤੋਂ ਵੱਧ ਸੰਭਾਲ ਕਰਨ ਅਤੇ ਇਸ ਦੀ ਸਹੀ ਵਰਤੋ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ•ਾਂ ਦੇ ਜਲ ਸੰਕਟ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਵੀ ਇਸ ਸਬੰਧ ਵਿਚ ਪਿੰਡਾਂ ਵਿਚ ਪੰਚਾਇਤਾਂ , ਗਰਾਮ ਸਭਾਵਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐੱਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀਆਂ ਸਮੂਹ ਪੰਚਾਇਤਾਂ ਨੂੰ ਲਿਖੇ ਪੱਤਰ ਵਿਚ ਨਵੇਂ ਭਾਰਤ ਦੇ ਨਿਰਮਾਣ ਲਈ ਸਭ ਦੇ ਸਹਿਯੋਗ ਦੀ ਅਪੀਲ ਕੀਤੀ ਗਈ ਹੈ ਅਤੇ ਬਰਸਾਤੀ ਪਾਣੀ ਨੂੰ ਇਕੱਠਾ ਕਰਨ ਅਤੇ ਇਸ ਦੀ ਸੁਚੱਜੀ ਵਰਤੋਂ ਦੀ ਅਪੀਲ ਵੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਲੋਕ ਹਿਤ ਵਾਲੀ ਅਪੀਲ ਜ਼ਿਲ•ੇ ਦੀਆਂ ਸਾਰੀਆਂ ਪੰਚਾਇਤਾਂ, ਗਰਾਮ ਸਭਾਵਾਂ ਨੂੰ ਪੜ• ਕੇ ਸੁਣਾਈ ਜਾਵੇਗੀ ਤਾਂ ਜੋ ਲੋਕ ਪਾਣੀ ਦੀ ਸੰਭਾਲ ਲਈ ਜਾਗਰੂਕ ਹੋਣ।
ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਬਰਸਾਤੀ ਪਾਣੀ ਨੂੰ ਵੱਧ ਤੋਂ ਵੱਧ ਸੰਭਾਲਣ ਲਈ ਛੱਪੜਾਂ ਦੀ ਸਫ਼ਾਈ ਪਹਿਲ ਦੇ ਆਧਾਰ ਤੇ ਕਰਵਾਈ ਜਾਵੇ। ਉਨ•ਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਇਸ ਦੌਰਾਨ ਪਿੰਡ ਪੱਧਰ ਅਤੇ ਸਕੂਲਾਂ ਵਿਚ ਪਾਣੀ ਨੂੰ ਬਚਾਉਣ ਸਬੰਧੀ ਨੁੱਕੜ ਨਾਟਕ, ਗੀਤ ਅਤੇ ਰੈਲੀਆਂ ਆਦਿ ਕੱਢੀਆਂ ਜਾਣ। ਉਨ•ਾਂ ਕਿਹਾ ਕਿ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਪੰਚਾਇਤੀ ਜ਼ਮੀਨਾਂ ਤੇ ਵੱਧ ਤੋਂ ਵੱਧ ਦਰਖ਼ਤ ਲਗਾਏ ਜਾਣ। ਇਸ ਤੋਂ ਇਲਾਵਾ ਸਾਂਝੀਆਂ ਥਾਵਾਂ ਅਤੇ ਨਿੱਜੀ ਤੌਰ ਤੇ ਘਰਾਂ ਦਾ ਨਿਰਮਾਣ ਕਰਨ ਸਮੇਂ ਬਰਸਾਤੀ ਪਾਣੀ ਨੂੰ ਸਟੋਰ ਕਰਨ ਲਈ ਛੋਟੇ ਟੈਂਕਾਂ ਦਾ ਨਿਰਮਾਣ ਕੀਤਾ ਜਾਵੇ। ਪਾਣੀ ਦੇ ਸੋਮਿਆਂ ਨੂੰ ਬਚਾਉਣ ਵਾਲੇ ਪ੍ਰੇਰਨਾਂਦਾਇਕ ਜਨਤਕ ਥਾਵਾਂ ਤੇ ਕੰਧ ਚਿੱਤਰ ਬਣਾਏ ਜਾਣ। ਉਨ•ਾਂ ਡੀ.ਡੀ.ਪੀ.ਓ ਸ਼੍ਰੀਮਤੀ ਬਲਜੀਤ ਕੌਰ ਨੂੰ ਗਰਾਮ ਪੰਚਾਇਤਾਂ ਨੂੰ ਬਰਸਾਤਾਂ ਦਾ ਪਾਣੀ ਵੱਧ ਤੋਂ ਵੱਧ ਇਕੱਠਾ ਕਰਨ ਲਈ ਸੰਜੀਦਾ ਗਤੀਵਿਧੀਆਂ ਕਰਨ ਲਈ ਕਿਹਾ। ਇਸ ਮੌਕੇ ਡੀ.ਡੀ.ਪੀ.ਓ ਸ਼੍ਰੀਮਤੀ ਬਲਜੀਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਇਆ ਕਿ ਪਿੰਡਾਂ ਦੀਆਂ ਪੰਚਾਇਤਾਂ , ਗਰਾਮ ਸਭਾਵਾਂ ਰਾਹੀ ਲੋਕਾਂ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਬਰਸਾਤੀ ਪਾਣੀ ਨੂੰ ਸਟੋਰ ਕਰਕੇ ਵਰਤਣ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਸਕੱਤਰ ਜ਼ਿਲ•ਾ ਪ੍ਰੀਸ਼ਦ ਸ਼੍ਰੀ ਬਲਜੀਤ ਸਿੰਘ ਕੈਂਥ, ਕਾਰਜਕਾਰੀ ਇੰਜੀਨੀਅਰ ਭੂਮੀ ਰੱਖਿਆ ਸ਼੍ਰੀ ਵਿਜੇ ਕੁਮਾਰ, ਬੀ.ਡੀ.ਓ ਕੋਟਕਪੂਰਾ, ਜੈਤੋ ਹਰਮੇਲ ਸਿੰਘ ਬੰਗੀ, ਬੀ.ਡੀ.ਓ ਫਰੀਦਕੋਟ ਅਸ਼ੋਕ ਕੁਮਾਰ ਅਤੇ ਖੁਸ਼ਵੰਤ ਸਿੰਘ ਜੇ.ਈ ਤੋਂ ਇਲਾਵਾ ਹੋਰ ਸਬੰਧਿਤ ਅਧਿਕਾਰੀ ਵੀ ਹਾਜ਼ਰ ਸਨ।