ਬਠਿੰਡਾ, 20 ਜੂਨ 2019 - ਬਠਿੰਡਾ ਦੇ ਪਿੰਡ ਕੁਤੀਵਾਲ ਕਲਾਂ ਦੇ ਗੁਰਜੋਤ ਸਿੰਘ ਨਾਂਅ ਦੇ ਨੌਜਵਾਨ ਦੀ ਬਰੈਂਪਟਨ 'ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਅਜੇ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਜਦੋਂ ਕਿ ਇਸ ਬਾਰੇ ਅਜੇ ਤੱਕ ਕੋਈ ਵੀ ਖਬਰ ਸਾਹਮਣੇ ਨਹੀਂ ਆਈ ਹੈ ਕਿ ਗੁਰਜੋਤ ਦਾ ਕਤਲ ਕਿਉਂ ਅਤੇ ਕਿਸ ਨੇ ਕੀਤਾ ਹੈ। ਗੁਰਜੋਤ ਦੇ ਪਰਿਵਾਰ 'ਚ ਉਸ ਦੀ ਮੌਤ ਦੀ ਖਬਰ ਪਤਾ ਲੱਗਣ ਤੋਂ ਬਾਅਦ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਵੱਲੋਂ ਸਰਕਾਰ ਕੋਲੋਂ ਗੁਰਜੋਤ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਵਾਪਿਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।
ਬਰੈਂਪਟਨ ਰਿਜਨ ਪੀਲ੍ਹ ਪੁਲਿਸ ਵੱਲੋਂ ਜਾਰੀ ਪ੍ਰੈੱਸ ਰੀਲੀਜ਼ ਵਿੱਚ ਮਿਰਤਕ ਦੀ ਪਛਾਣ ਨਹੀਂ ਦਿੱਤੀ ਗਈ .ਸਿਰਫ ਇਹੀ ਕਿਹਾ ਗਿਆ ਕਿ ਇੱਕ 20 ਸਾਲ ਡਾ ਨੌਜਵਾਨ ਗੋਲੀਆਂ ਲੱਗਣ ਨਾਲ ਜ਼ਖ਼ਮੀ ਹਾਲਤ ਵਿਚ ਮਿਲਿਆ .ਉਸਨੂੰ ਹਦਪਤਾਲ ਲਿਜਾਇਆ ਗਿਆ ਜਿਥੇ ਉਸਦੀ ਮੌਤ ਹੋ ਗਈ .