ਲੁਧਿਆਣਾ, 23 ਜੂਨ 2019: ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੇ ਖੇਤਰਾਂ ਵਿੱਚ ਲੋਕ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਸਹਿਯੋਗ ਦੇਣ ਲਈ ਲਗਾਤਾਰ ਹਾਂ-ਪੱਖੀ ਹੁੰਗਾਰਾ ਭਰ ਰਹੇ ਹਨ। ਲੁਧਿਆਣਾ ਪੁਲਿਸ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਡੈਪੋ ਬਣਾਉਣ ਲਈ ਸ਼ੁਰੂ ਕੀਤੇ ਯਤਨਾਂ ਤਹਿਤ ਲੋਕ ਨਸ਼ਿਆਂ ਵਿਰੋਧੀ ਲੜਾਈ ਦਾ ਖੁਦ-ਬ-ਖੁਦ ਮੈਂਬਰ ਬਣਨ ਲੱਗੇ ਹਨ। ਇਸ ਖੇਤਰ ਵਿੱਚ ਹੁਣ ਤੱਕ 16523 ਲੋਕਾਂ ਨੇ ਆਪਣੇ ਆਪ ਨੂੰ ਡੈਪੋ ਵਜੋਂ ਰਜਿਸਟਰਡ ਕਰਵਾ ਲਿਆ ਹੈ। ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜਨ ਲਈ ਲੁਧਿਆਣਾ ਪੁਲਿਸ ਵੱਲੋਂ ਦੋ ਸੰਪਰਕ ਨੰਬਰ ਵੀ ਜਾਰੀ ਕੀਤੇ ਗਏ ਹਨ, ਜਿਨ•ਾਂ 'ਤੇ ਨਸ਼ਿਆਂ ਨਾਲ ਸੰਬੰਧਤ ਹਰ ਤਰ•ਾਂ ਦੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਸ਼ਵਨੀ ਕਪੂਰ ਨੇ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਵਿੱਚ ਹੁਣ ਤੱਕ 16523 ਡੈਪੋ ਤਿਆਰ ਕੀਤੇ ਗਏ ਹਨ ਅਤੇ ਹੋਰ ਲੋਕਾਂ ਨੂੰ ਨਾਲ ਜੋੜਨ ਲਈ 662 ਪਬਲਿਕ ਮੀਟਿੰਗਾਂ, ਨਸ਼ਿਆਂ ਸਬੰਧੀ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ।ਉਨ•ਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਇੱਕ ਮੋਬਾਇਲ ਨੰਬਰ 7837018500 ਅਤੇ 9815800251 ਜਾਰੀ ਕੀਤੇ ਗਏ ਹਨ। ਅਗਰ ਕੋਈ ਵੀ ਵਿਅਕਤੀ ਨਸ਼ੇ ਦੇ ਸੋਦਾਗਰਾਂ ਸਬੰਧੀ ਪੁਲਿਸ ਨੂੰ ਸੂਚਨਾ ਦੇਣਾ ਚਾਹੁੰਦਾ ਹੈ, ਤਾਂ ਇਸ ਨੰਬਰ ਉਪਰ ਸੂਚਨਾ ਦੇ ਸਕਦਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨਾਲ ਸੰਬੰਧਤ ਹਰ ਤਰ•ਾਂ ਦੀ ਗਤੀਵਿਧੀ ਨੂੰ ਰੋਕ ਲਗਾਉਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਰਾਹੀਂ ਸਖ਼ਤ ਕਦਮ ਉਠਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ @ਤੇ ਵੀ ਲਗਾਤਾਰ ਜ਼ੋਰ ਦਿੱਤਾ ਜਾ ਰਿਹਾ ਹੈ। ਨਸ਼ਾ ਮੁਕਤ ਪੰਜਾਬ ਸਿਰਜਣ ਲਈ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਨ @ਤੇ ਸਭ ਤੋਂ ਵਧੇਰੇ ਤਵੱਜੋਂ ਦਿੱਤੀ ਜਾ ਰਹੀ ਹੈ। ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਸਾਧਿਆ ਜਾ ਰਿਹਾ ਹੈ।
ਸ੍ਰੀ ਕਪੂਰ ਨੇ ਦੱਸਿਆ ਕਿ ਡਾ.ਸੁਖਚੈਨ ਸਿੰਘ ਗਿੱਲ ਆਈ.ਪੀ.ਐਸ. ਪੁਲਿਸ ਕਮਿਸ਼ਨਰ ਦੀਆ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਜਿੱਥੇ ਕਾਫੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਜਾ ਰਹੀ ਹੈ, ਉਸ ਦੇ ਨਾਲ-ਨਾਲ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਹਿਲਕਦਮੀ ਕਰਦੇ ਹੋਏ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਿਆਂ ਖਿਲਾਫ ਰੋਜ਼ਾਨਾ ਮੀਟਿੰਗਾ/ਸੈਮੀਨਾਰ ਲਗਾਏ ਜਾ ਰਹੇ ਹਨ।
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਥਾਣਾ ਪੱਧਰ @ਤੇ ਪਿੰਡ-ਪਿੰਡ, ਮੁਹੱਲਿਆਂ, ਸਕੂਲਾਂ, ਕਾਲਜਾਂ, ਟੈਕਸੀ ਸਟੈਂਡਾਂ, ਯੂਨੀਅਨਾਂ, ਸਪੋਰਟਸ ਕਲੱਬਾਂ ਅਤੇ ਖੇਡ ਮੈਦਾਨਾਂ ਵਿੱਚ ਜਾ ਕੇ ਨੌਜਵਾਨਾਂ, ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ, ਡਰਾਇਵਰਾਂ ਅਤੇ ਖਿਡਾਰੀਆਂ ਨੂੰ ਨਸ਼ੇ ਦੇ ਭੈੜੇ ਸਿੱਟਿਆਂ ਤੋਂ ਜਾਣੂ ਕਰਵਾਉਦੇ ਹੋਏ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ•ਾਂ ਕਿਹਾ ਕਿ ਇਹਨਾਂ ਪਬਲਿਕ ਮੀਟਿੰਗਾਂ ਅਤੇ ਸੈਮੀਨਾਰਾਂ ਦੌਰਾਨ ਆਮ ਪਬਲਿਕ ਵੱਲੋਂ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੂੰ ਭਰਵਾਂ ਸਹਿਯੋਗ ਵੀ ਮਿਲ ਰਿਹਾ ਹੈ, ਇਸ ਦੇ ਨਾਲ-ਨਾਲ ਨਸ਼ੇ ਦੇ ਆਦੀ ਨੌਜਵਾਨਾਂ ਵੱਲੋਂ ਵੀ ਪੁਲਿਸ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਕਿ ਉਹ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਜਿਸ ਵਿੱਚੋਂ ਕੱਢਣ ਦਾ ਕੋਈ ਉਪਰਾਲਾ ਕੀਤਾ ਜਾਵੇ। ਜਿਸ @ਤੇ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਹਿਲਕਦਮੀ ਕਰਦੇ ਹੋਏ ਹੁਣ ਤੱਕ ਕਾਫੀ ਮਾਤਰਾ ਵਿੱਚ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਨਾਲ ਮਿਲ ਕੇ ਇਲਾਜ ਕਰਵਾਇਆ ਗਿਆ ਹੈ।ਭਵਿੱਖ ਵਿੱਚ ਇਹ ਮੁਹਿੰਮ ਜਾਰੀ ਰਹੇਗੀ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਨਾ ਕਰ ਸਕਣ।
ਉਨ•ਾਂ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਜੇਕਰ ਉਨ•ਾਂ ਦੇ ਏਰੀਏ ਵਿੱਚ ਕੋਈ ਨੌਜਵਾਨ ਨਸ਼ਾ ਕਰਦਾ ਹੈ ਅਤੇ ਨਸ਼ੇ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ ਤਾਂ ਉਹ ਸਿੱਧਾ ਪੁਲਿਸ ਨਾਲ ਤਾਲਮੇਲ ਕਰ ਸਕਦਾ ਹੈ, ਜਿਸਦੀ ਨਸ਼ਾ ਛੁਡਾਉਣ ਵਿੱਚ ਪੁਲਿਸ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ। ਅਗਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਸਬੰਧੀ ਵੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਾੜੇ ਅਨਸਰਾਂ ਨੂੰ ਜੇਲ ਭੇਜਿਆ ਜਾ ਸਕੇ।