ਐੱਸ ਐੱਚ ਓ ਜਸਵਰਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸਮੀਕਸ਼ਾ ਗੁਪਤਾ ਤੇ ਹੋਰ ਸਟਾਫ ਂਮੈਂਬਰ । ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 26 ਜੂਨ ਅੰਤਰਰਾਸ਼ਟਰੀ ਨਸ਼ਾ ਅਤੇ ਗੈਰਕਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਅੱਜ ਐੱਚ ਕੇ ਐਲ ਕਾਲਜ ਗੁਰੂ ਸਾਹਿਬ ਇਹ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ । ਐਸ ਡੀ ਐਮ ਗੁਰੂਹਰਸਹਾਏ ਕੁਲਦੀਪ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਚ ਕੇ ਐੱਲ ਆਫ਼ ਇੰਸਟੀਚਿਊਟ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤਹਿਤ ਕੀਤੇ ਗੲੇ ਸੈਮੀਨਾਰ ਵਿੱਚ ਅਧਿਕਾਰੀਆਂ , ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਰਹਿਤ ਸਮਾਜ ਸਿਰਜਣ ਦਾ ਹਲਫ ਲਿਆ । ਇਸ ਸਮਾਰੋਹ ਵਿੱਚ ਐੱਚ ਕੇ ਐੱਲ ਆਫ਼ ਇੰਸਟੀਚੂਟ ਦੇ ਵਿਦਿਆਰਥੀਆਂ ਵੱਲੋਂ ਮਨੁੱਖਤਾ ਦੀ ਭਲਾਈ ਅਤੇ ਤਰੱਕੀ ਦੀ ਕਾਮਨਾ ਕਰਦੇ ਹੋਏ ਪ੍ਰਾਰਥਨਾ ਕੀਤੀ।
ਇਸ ਮੌਕੇ ਤਹਿਸੀਲਦਾਰ ਗੁਰੂਹਰਸਹਾੲੇ ਆਰ. ਕੇ. ਜੈਨ ਨੇ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਨ ਕਰਦੇ ਹੋਇਆਂ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ।
ਇਸ ਮੌਕੇ ਅੈਸ ਅੈਚ ਓ ਗੁਰੂਹਰਸਹਾਏ ਜਸਵਰਿੰਦਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਕੇ ਖ਼ੁਦ ਵੀ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਅਤੇ ਆਸ ਪਾਸ ਦੇ ਲੋਕਾਂ ਨੂੰ ਖਾਣ ਵਾਲੇ ਅਤੇ ਵੇਚਣ ਵਾਲੇ ਲੋਕਾਂ ਬਾਰੇ ਪੁਲਸ ਨੂੰ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ । ਉਹਨਾਂ ਵਿਸ਼ਵਾਸ ਦੁਆਇਆ ਕਿ ਪੁਲਿਸ ਮਹਿਕਮਾ ਹਰ ਸਮੇਂ ਸਮਾਜ ਤੋਂ ਇਸ ਬੁਰਾਈ ਨੂੰ ਖਤਮ ਕਰਨ ਲਈ ਕਦਮ ਨਾਲ ਕਦਮ ਮਿਲਾ ਕੇ ਖੜ੍ਹਾ ਹੈ। ਇਸ ਮੌਕੇ ਐਡਵੋਕੇਟ ਸਮੀਕਸ਼ਾ ਗੁਪਤਾ ਸੀ ਓ ਐਚ ਕੇ ਐਲ ਗਰੁੱਪ ਆਫ ਇੰਸਟੀਚਊਟ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਨਸ਼ੇ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ । ਉਹਨਾਂ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਰਲ ਮਿਲਕੇ ਅੱਜ ਹੀ ਸਹੁੰ ਚੁੱਕਣੀ ਚਾਹੀਦੀ ਹੈ ਕਿ ਅਸੀਂ ਨਾ ਤਾਂ ਨਸ਼ਾ ਕਰਾਂਗੇ ਨਾਂ ਨਸ਼ਾ ਕਰਨ ਵਾਲਿਆਂ ਦਾ ਸਾਥ ਦੇਵਾਂਗੇ ਸਗੋਂ ਅਸੀਂ ਨਸ਼ਾ ਕਰਨ ਵਾਲੇ ਲੋਕਾਂ ਨੂੰ ਨਸ਼ੇ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰਾਂਗੇ ਇਸ ਤੋਂ ਬਾਅਦ ਸਾਰਿਆਂ ਨੇ ਹੀ ਇਸ ਸਬੰਧੀ ਸਹੁੰ ਚੁੱਕੀ