ਸਿਵਲ ਸਰਜਨ ਡਾ. ਮਨਜੀਤ ਸਿੰਘ।
ਮੋਹਾਲੀ, 16 ਜੁਲਾਈ 2019: ਤੰਬਾਕੂ ਰੋਕਥਾਮ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ•ਾ ਸਿਹਤ ਵਿਭਾਗ ਨੇ ਪਿਛਲੇ 18 ਮਹੀਨਿਆਂ ਦੌਰਾਨ 1461 ਚਾਲਾਨ ਕੀਤੇ ਹਨ ਅਤੇ 1,97,540 ਰੁਪਏ ਜੁਰਮਾਨੇ ਵਜੋਂ ਇਕੱਠੇ ਕੀਤੇ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ (ਕੋਟਪਾ) ਦੀਆਂ ਵੱਖ-ਵੱਖ ਧਾਰਾਵਾਂ ਹੇਠ ਜਨਵਰੀ 2018 ਤੋਂ ਜੂਨ 2019 ਤਕ ਇਹ ਕਾਰਵਾਈ ਕੀਤੀ ਗਈ ਹੈ। ਉਨ•ਾਂ ਦਸਿਆ ਕਿ ਸਿਹਤ ਵਿਭਾਗ ਦਾ ਜ਼ਿਲ•ਾ ਤੰਬਾਕੂ ਵਿਰੋਧੀ ਸੈੱਲ ਜਿਥੇ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ•ਾਂ ਦਸਿਆ ਕਿ ਇਹ ਕਾਰਵਾਈ ਜ਼ਿਲ•ੇ ਵਿਚ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ, ਕੋਟਪਾ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚਣ ਵਾਲੇ ਦੁਕਾਨਦਾਰਾਂ ਤੇ ਰੇਹੜੀ-ਫੜੀ ਵਾਲਿਆਂ ਵਿਰੁਧ ਕੀਤੀ ਗਈ ਹੈ। ਅਚਨਚੇਤ ਮਾਰੇ ਗਏ ਛਾਪਿਆਂ ਦੌਰਾਨ ਵੇਖਿਆ ਗਿਆ ਕਿ ਕਈ ਕਰਿਆਨਾ ਦੁਕਾਨਾਂ 'ਤੇ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕਾਨੂੰਨ ਦੀ ਉਲੰਘਣਾ ਹੈ। ਇਸ ਤੋਂ ਇਲਾਵਾ ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ•ੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ। ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਤੰਬਾਕੂ ਪਦਾਰਥਾਂ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਚ ਵੀ ਵੱਖ-ਵੱਖ ਮੈਚਾਂ ਦੌਰਾਨ ਜਨਤਕ ਥਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਗਈ। ਇਹ ਛਾਪੇ ਲੀਗਲ ਮੈਟਰੋਲੋਜੀ ਅਤੇ ਪੁਲਿਸ ਵਿਭਾਗਾਂ ਦੇ ਸਹਿਯੋਗ ਨਾਲ ਮਾਰੇ ਗਏ।
ਸਿਵਲ ਸਰਜਨ ਨੇ ਦਸਿਆ ਕਿ ਸਿਹਤ ਵਿਭਾਗ ਦੇ ਯਤਨਾਂ ਸਦਕਾ ਜ਼ਿਲ•ੇ ਵਿਚ 13 ਪਿੰਡ 'ਤੰਬਾਕੂ ਮੁਕਤ' ਐਲਾਨੇ ਗਏ ਹਨ। ਉਨ•ਾਂ ਕਿਹਾ ਕਿ ਇਨ•ਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਆਪੋ-ਅਪਣੇ ਪੱਧਰ 'ਤੇ ਮਤੇ ਪਾਸ ਕਰਕੇ ਤੰਬਾਕੂ ਰੋਕਥਾਮ ਦੀ ਦਿਸ਼ਾ ਵਿਚ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਹੁਣ ਇਨ•ਾਂ ਪਿੰਡਾਂ ਵਿਚ ਤੰਬਾਕੂ ਦੀ ਵਿਕਰੀ 'ਤੇ ਮੁਕੰਮਲ ਰੋਕ ਹੈ। ਜ਼ਿਲ•ਾ ਤੰਬਾਕੂ ਸੈੱਲ ਦੇ ਨੋਡਲ ਅਫ਼ਸਰ ਡਾ. ਆਰ.ਪੀ. ਸਿੰਘ ਨੇ ਦਸਿਆ ਕਿ ਜ਼ਿਲ•ੇ ਦੇ ਤਿੰਨੇ ਸਿਹਤ ਬਲਾਕਾਂ ਘੜੂੰਆਂ, ਬੂਥਗੜ• ਅਤੇ ਡੇਰਾਬੱਸੀ ਵਿਚ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਤੋਂ ਇਲਾਵਾ ਜਾਗਰੂਕਤਾ ਗਤੀਵਿਧੀਆਂ ਵੀ ਨਾਲੋ-ਨਾਲ ਚੱਲ ਰਹੀਆਂ ਹਨ। ਇਸ ਸਾਲ ਮਈ ਮਹੀਨੇ ਨੂੰ ਤੰਬਾਕੂ ਵਿਰੋਧੀ ਮਹੀਨੇ ਵਜੋਂ ਮਨਾਇਆ ਗਿਆ ਜਿਸ ਦੌਰਾਨ ਜ਼ਿਲ•ੇ ਦੇ 55 ਸਕੂਲਾਂ ਤੇ ਕਾਲਜਾਂ ਵਿਚ ਸੈਮੀਨਾਰ, ਸਵਾਲ-ਜਵਾਬ ਮੁਕਾਬਲੇ, ਰੈਲੀਆਂ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ। ਤੰਬਾਕੂ ਵਿਰੋਧੀ ਟੀਮਾਂ ਨੇ ਚੌਕਾਂ, ਬਾਜ਼ਾਰਾਂ ਅਤੇ ਫ਼ੈਕਟਰੀਆਂ ਵਿਚ ਜਾ ਕੇ ਲੋਕਾਂ ਖ਼ਾਸਕਰ ਪ੍ਰਵਾਸੀ ਮਜ਼ਦੂਰਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿਤੀ ਅਤੇ ਇਸ ਬੁਰੀ ਆਦਤ ਨੂੰ ਹਮੇਸ਼ਾ ਵਾਸਤੇ ਤਿਆਗਣ ਲਈ ਪ੍ਰੇਰਿਆ। ਉਨ•ਾਂ ਦਸਿਆ ਕਿ ਮੋਹਾਲੀ ਦੇ ਸੈਕਟਰ 66 ਦੇ ਨਸ਼ਾ-ਛੁਡਾਊ ਕੇਂਦਰ ਅਤੇ ਜ਼ਿਲ•ਾ ਹਸਪਤਾਲ ਵਿਖੇ ਤੰਬਾਕੂ ਰੋਕਥਾਮ ਕੇਂਦਰ ਸਫ਼ਲਤਾ ਨਾਲ ਚੱਲ ਰਹੇ ਹਨ ਜਿਥੇ ਤੰਬਾਕੂ ਛੱਡਣ ਦਾ ਚਾਹਵਾਨ ਕੋਈ ਵੀ ਵਿਅਕਤੀ ਜਾ ਕੇ ਅਪਣਾ ਇਲਾਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਸਕੂਲ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇ ਸਕੂਲ ਦੀ ਬਾਹਰੀ ਕੰਧ ਦੇ 10 ਗਜ਼ ਦੇ ਘੇਰੇ ਵਿਚ ਤੰਬਾਕੂ ਵੇਚਣ ਵਾਲੀ ਦੁਕਾਨ ਹੈ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਕਿਉਂਕਿ ਕਾਨੂੰਨ ਮੁਤਾਬਕ ਸਕੂਲ ਲਾਗੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ। ਉਨ•ਾਂ ਦੁਕਾਨਦਾਰਾਂ ਨੂੰ ਚੇਤਾਵਨੀ ਦਿਤੀ ਕਿ ਉਹ ਕਾਨੂੰਨ ਦੇ ਘੇਰੇ ਵਿਚ ਰਹਿ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ। ਉਨ•ਾਂ ਕਿਹਾ ਕਿ ਜ਼ਿਲ•ੇ ਵਿਚ ਤੰਬਾਕੂ ਵਿਰੋਧੀ ਮੁਹਿੰਮ ਪਹਿਲਾਂ ਵਾਂਗ ਜਾਰੀ ਰਹੇਗੀ।