ਪੱਟੀ, 19 ਜੁਲਾਈ 2019 - ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ ਕਿ ਆਏ ਦਿਨ ਹੀ ਕਿਸੇ ਨਾ ਕਿਸੇ ਨੌਜਵਾਨ ਨੂੰ ਨਸ਼ੇ ਦੀ ਕੀਮਤ ਆਪਣੀ ਜਾਨ ਦੇ ਕੇ ਚੁਕਾਉਣੀ ਪੈ ਰਹੀ ਹੈ। ਤਾਜ਼ਾ ਮਾਮਲਾ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਡੱਲ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ 30 ਸਾਲ ਨੌਜਵਾਨ ਗੁਰਪ੍ਰਤਾਪ ਸਿੰਘ ਦੀ ਨਸ਼ੇ ਦਾ ਟੀਕਾ ਲਾਉਣ ਕਰਕੇ ਹਾਲਤ ਖਰਾਬ ਹੋ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾ ਵੱਲੋਂ ਜਦੋਂ ਉਸਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਮਿ੍ਤਕ ਨੌਜਵਾਨ ਪਿੰਡ ਡੱਲ ਤੋਂ ਪਹੂਵਿੰਡ ਆਇਆ ਸੀ ਜਿੱਥੇ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ ਸੀ ਜਦੋ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਪਹੂਵਿੰਡ ਵਿਖੇ ਪੁੱਜੇ ਜਿੱਥੋਂ ਉਸਨੂੰ ਚੁੱਕ ਕੇ ਹਸਪਤਾਲ ਭਿੱਖੀਵਿੰਡ ਲਿਜਾਂਦੇ ਸਮੇ ਮੌਤ ਹੋ ਗਈ। ਮਿ੍ਤਕ ਨੌਜਵਾਨ ਗੁਰਪ੍ਰਤਾਪ ਸਿੰਘ ਆਪਣੇ ਪਿੱਛੇ, ਪਤਨੀ ਅਤੇ ਦੋ ਛੋਟੇ ਛੋਟੇ ਬੱਚੇ ਅਤੇ ਮਾਂ ਪਿਓ ਅਤੇ ਇੱਕ ਭਰਾ ਨੂੰ ਛੱਡ ਗਿਆ ਹੈ।