ਈਦ-ਉਲ-ਜੂਹਾ(ਬਕਰੀਦ) ਦੇ ਤਿਊਹਾਰ ਮੌਕੇ ਰੋਜ਼ਾ ਸ਼ਰੀਫ ਫਤਹਿਗਡ਼੍ਹ ਸਾਹਿਬ ਦੇ ਖਲੀਫਾ ਸਈਅਦ ਸਾਦਿਕ ਰਜ਼ਾ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਅਤੇ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਨੂੰ ਗੁਲਦਸਤਾ ਭੇਂਟ ਕਰਦੇ ਹੋਏ।
ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਸ਼੍ਰੀਮਤੀ ਮਨਦੀਪ ਕੌਰ ਨੇ ਵੀ ਵਿਸ਼ੇ਼ਸ ਤੌਰ ਤੇ ਕੀਤੀ ਸ਼ਿਰਕਤ
ਮੁਸਲਿਮ ਭਾਈਚਾਰੇ ਸਮੇਤ ਹੋਰਨਾਂ ਲੋਕਾਂ ਨੇ ਵੱਡੀ ਗਿਣਤੀ ਵਿੱਚ ਕੀਤੀ ਸਮੂਲੀਅਤ
ਫ਼ਤਹਿਗੜ੍ਹ ਸਾਹਿਬ, 12 ਅਗਸਤ 2019: ਰੋਜਾ ਸ਼ਰੀਫ ਫਤਹਿਗਡ਼੍ਹ ਸਾਹਿਬ ਵਿਖੇ ਈਦ-ਉਲ-ਜੂਹਾ(ਬਕਰੀਦ) ਦਾ ਤਿਊਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਰੋਜ਼ਾ ਸ਼ਰੀਫ ਵਿਖੇ ਸਵੇਰ ਤੋਂ ਹੀ ਮੁਸਲਿਮ ਭਾਈਚਾਰੇ ਨਾਲ ਸਬੰਧਤ ਅਤੇ ਹੋਰ ਵੱਖ ਵੱਖ ਫਿਰਕੇ ਦੇ ਲੋਕਾਂ ਨੇ ਵੀ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਨਾਲ ਨਾਲ ਅਮਨ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਸ਼੍ਰੀਮਤੀ ਕੌਂਡਲ ਅਤੇ ਸ਼੍ਰੀਮਤੀ ਨਾਗਰਾ ਨੇ ਇਸ ਮੌਕੇ ਈਦ-ਉਲ-ਜੂਹਾ(ਬਕਰੀਦ)ਦੇ ਤਿਊਹਾਰ ਦੀ ਵਧਾਈ ਵੀ ਦਿੱਤੀ।
ਈਦ-ਉਲ-ਜੂਹਾ(ਬਕਰੀਦ) ਮੌਕੇ ਰੋਜ਼ਾ ਸਰੀਫ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਅਤੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਲ, ਐਸ ਪੀ ਹੈਡਕੁਆਟਰ ਨਵਨੀਤ ਸਿੰਘ ਬੈਂਸ, ਜ਼ਿਲ੍ਹਾ ਪ੍ਰਧਾਨ, ਸੁਭਾਸ਼ ਸੂਦ, ਰੋਜ਼ਾ ਸਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ, ਬਲਾਕ ਸਰਹਿੰਦ ਦੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਗੁਲਸ਼ਨ ਰਾਏ ਬੋਬੀ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਪਵਨ ਕਾਲਡ਼ਾ, ਕੌਂਸਲਰ ਅਸ਼ੋਕ ਸੂਦ, ਨਰਿੰਦਰ ਕੁਮਾਰ ਪ੍ਰਿੰਸ, ਅਮਰਦੀਪ ਸਿੰਘ, ਬੈਨੀਪਾਲ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਢਿੱਲੋ, ਸਰਪੰਚ ਰਾਜਵਿੰਦਰ ਸਿੰਘ ਲਾਡੀ, ਅਤੇ ਹੋਰ ਪੰਤਵੰਤੇ ਵੀ ਇਸ ਮੌਕੇ ਮੌਜੂਦ ਸਨ। ਇਸ ਤੋਂ ਪਹਿਲਾਂ ਰੋਜ਼ਾ ਸਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਅਤੇ ਸ:ਨਾਗਰਾ ਦੀ ਧਰਮ ਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਦਾ ਰੋਜ਼ਾ ਸਰੀਫ ਵਿਖੇ ਪੁੱਜਣ ਤੇ ਉਨ੍ਹਾਂ ਨੂੰ ਗੁਲਦਸ਼ਤੇ ਦੇ ਕੇ ਜੀ ਆਇਆ ਆਖਿਆ।