ਜਗਦੀਸ਼ ਥਿੰਦ
ਫ਼ਾਜ਼ਿਲਕਾ 19 ਅਗਸਤ
ਸਿੱਖਿਆ ਵਿਭਾਗ ਦੇ ਸੈਕਟਰੀ ਸ੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਵੰਤ ਸਿੰਘ ਦੀ ਅਗਵਾਈ ਵਿਚ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਿਚ ਜਲ ਬਚਾਓ ਸਬੰਧੀ ਪੰਦਰਵਾੜਾ ਮਨਾਇਆ ਗਿਆ। ਇਹ ਪੰਦਰਵਾੜਾ 1 ਅਗਸਤ ਤੋਂ 16 ਅਗਸਤ ਤੱਕ ਮਨਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਇੰਚਾਰਜ ਸ. ਪੰਮੀ ਸਿੰਘ ਨੇ ਦਿੱਤੀ।
ਸ. ਪੰਮੀ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਪਾਣੀ ਬਚਾਓ ਸਬੰਧੀ ਪੰਦਰਵਾੜਾ ਮਨਾਇਆ ਗਿਆ। ਇਸ ਪੰਦਰਵਾੜੇ ਵਿੱਚ ਸਕੂਲੀ ਬੱਚਿਆਂ ਦੇ ਪਾਣੀ ਬਚਾਓ ਵਿਸ਼ੇ ਨੂੰ ਲੈ ਕੇ ਲੇਖ ਮੁਕਾਬਲੇ, ਪੇਂਟਿੰਗ, ਮੈਰਾਥਨ ਦੌੜ, ਸਕੂਲਾਂ ਵਿੱਚ ਪੌਦੇ ਲਗਾਉਣਾ, ਕੁਇਜ਼ ਮੁਕਾਬਲੇ, ਸਕਿੱਟ ਮੁਕਾਬਲੇ, ਸਲੋਗਨ ਮੁਕਾਬਲੇ ਆਦਿ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਜ਼ਰੀਏ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਵਿਦਿਆਰਥੀਆਂ ਵਿੱਚ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾ ਕੇ ਉਨ੍ਹਾਂ ਨੂੰ ਪਾਣੀ ਦੀ ਦੁਰਵਰਤੋਂ ਨਾ ਕਰਨ ਬਾਰੇ ਸੁਚੇਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਰਾਹੀਂ ਸਕੂਲਾਂ ਵਿੱਚ ਜਿੱਥੇ ਪਾਣੀ ਜਾਇਆ ਜਾਂਦਾ ਹੈ ਉਨ੍ਹਾਂ ਥਾਵਾਂ ਦੀ ਚੋਣ ਕਰਕੇ ਪਾਣੀ ਦੀ ਸੰਭਾਲ ਕੀਤੀ ਗਈ।