ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਪ੍ਰੀਤ ਸਿੰਘ ਛੱਤਵਾਲ ਨੂੰ ਰਾਸ਼ੀ ਭੇਂਟ ਕਰਦੇ ਹੋਏ ਮਨੋਹਰ ਸਿੰਘ ਮੁਜੈਦੀਆ ਮੌਜੂਦ ਹਨ ਵਿਧਾਇਕ ਦਵਿੰਦਰ ਸਿੰਘ ਘੁਬਾਇਆ । ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਫ਼ਾਜ਼ਿਲਕਾ, 19 ਅਗਸਤ :
ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਾਡੀ ਰਸੋਈ ਲਈ ਅੱਜ ਸਮਾਜ ਸੇਵੀ ਸ੍ਰੀ ਮਨੋਹਰ ਸਿੰਘ ਮਜ਼ੈਦੀਆ ਵੱਲੋਂ 21000 ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਫ਼ਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਦੀ ਹਾਜ਼ਰੀ ਵਿੱਚ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੂੰ ਸੌਂਪਿਆ ਗਿਆ।
ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਸੁਭਾਸ਼ ਅਰੋੜਾ ਨੇ ਦੱਸਿਆ ਕਿ ਸਾਡੀ ਰਸੋਈ ਨੂੰ ਵੱਖ-ਵੱਖ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਇਸ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸਮੇਂ-ਸਮੇਂ 'ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਵਿੱਤੀ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਘੱਟ ਰੇਟ 'ਤੇ ਭਰਪੂਰ ਖਾਣਾ ਮੁਹੱਈਆ ਕਰਵਾਉਂਦੀ ਸਾਡੀ ਰਸੋਈ ਲਈ ਸ਼ਹਿਰ ਦੇ ਦਾਨੀ ਸੱਜਨਾਂ ਵੱਲੋਂ ਨਿਰੰਤਰ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਹੋਰ ਵੀ ਵਪਾਰਕ ਤੇ ਸਮਾਜ ਸੇਵੀ ਜੱਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਸ ਲੋਕ-ਪੱਖੀ ਕਾਰਜ ਵਿੱਚ ਵੱਧ ਤੋ ਵੱਧ ਸਹਿਯੋਗ ਦੇਣ।
ਇਸ ਮੌਕੇ ਐਸ.ਡੀ.ਐਮ. ਫ਼ਾਜ਼ਿਲਕਾ ਸ੍ਰੀ ਸੁਭਾਸ਼ ਖੱਟਕ, ਵਿਧਾਇਕ ਦੇ ਨਿੱਜੀ ਸਹਾਇਕ ਸ੍ਰੀ ਹਰਬੰਸ ਸਿੰਘ, ਬਲਾਕ ਸਮਿਤੀ ਮੈਂਬਰ ਸ੍ਰੀ ਦੇਸਾ ਸਿੰਘ, ਸ੍ਰੀ ਪ੍ਰਦੀਪ ਮਿੰਟਾ, ਸ੍ਰੀ ਸੁਰਿੰਦਰ ਘੋਗਾ, ਸ੍ਰੀ ਬਲਦੇਵ ਭੱਟੀ, ਸ੍ਰੀ ਗੁਰਜੀਤ ਗਿੱਲ ਤੇ ਸ੍ਰੀ ਬਲਕਾਰ ਸਿੰਧੂ ਮੌਜ਼ੂਦ ਸਨ।