ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਪ੍ਰੀਤ ਸਿੰਘ ਛੱਤਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ ਵਿਚਾਰ ਸਾਂਝੇ ਕਰਦੇ ਹੋਏ ।
ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਫ਼ਾਜ਼ਿਲਕਾ, 19 ਅਗਸਤ:
ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼੍ਰੀ ਤਰਸੇਮ ਮੰਗਲਾ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜ ਪਾਲ ਰਾਵਲ ਦੀ ਰਹਿਨੁਮਾਈ ਹੇਠ 73ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦਰਸਾਉਂਦੀਆਂ ਝਾਕੀਆਂ ਸਮਾਗਮ ਦੌਰਾਨ ਖਿੱਚ ਦਾ ਕੇਂਦਰ ਰਹੀਆਂ।
ਦੱਸ ਦੇਈਏ ਕਿ ਇਸ ਵਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵੱਖ-ਵੱਖ ਸਕੀਮਾਂ ਸਬੰਧੀ ਤਿੰਨ ਝਾਕੀਆਂ ਕੱਢੀਆਂ ਗਈਆਂ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜ ਪਾਲ ਰਾਵਲ ਨੇ ਦੱਸਿਆ ਕਿ ਪਹਿਲੀ ਝਾਕੀ ਵਿੱਚ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਖੇ ਲਾਏ ਜਾਂਦੇ ਕਾਨੂੰਨੀ ਸਾਖਰਤਾ ਸੈਮੀਨਾਰਾਂ ਨੂੰ ਦਰਸਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹਨਾਂ ਸੈਮੀਨਾਰਾਂ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਦੁਆਰਾ ਦਿੱਤੀ ਜਾਂਦੀ ਨੂੰ ਝਾਕੀ ਦਾ ਮੁੱਖ ਕੇਂਦਰ ਬਣਾਇਆ ਗਿਆ।
ਉਨ੍ਹਾਂ ਦੱਸਿਆ ਕਿ ਪੈਰਾ ਲੀਗਲ ਵਲੰਟੀਅਰਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਫ਼ਾਜ਼ਿਲਕਾ ਦੇ ਬੱਚਿਆਂ ਵੱਲੋਂ ''ਝਗੜੇ ਮੁਕਾਓ ਪਿਆਰ ਵਧਾਓ", ''ਇਨਸਾਫ ਸਭਨਾਂ ਲਈ" ਦੇ ਨਾਅਰੇ ਲਾਉਂਦੇ ਹੋਏ ਦੂਜੀ ਝਾਕੀ ਕੱਢੀ ਗਈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿੱਚ ਸਥਾਪਤ ਮੀਡੀਏਸ਼ਨ ਸੈਂਟਰ ਜਾਂ ਸਮਝੌਤਾ ਸਦਨ ਵਿਚ ਮੀਡੀਏਟਰ ਰਾਹੀਂ ਦੋਹਾਂ ਧਿਰਾਂ ਵਿਚ ਵਿਚੋਲਗੀ ਕਰਕੇ ਝਗੜਿਆਂ ਦਾ ਨਿਪਟਾਰਾ ਕਰਨ ਦਾ ਢੰਗ-ਤਰੀਕਾ ਇਸ ਝਾਕੀ ਵਿੱਚ ਦਰਸਾਇਆ ਗਿਆ।
ਇਸ ਤੋਂ ਇਲਾਵਾ ਤੀਜੀ ਝਾਕੀ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸਥਾਪਤ ਫਰੰਟ ਆਫਿਸ ਵਿਚ ਪੈਰਾ ਲੀਗਲ ਵਲੰਟੀਅਰਾਂ ਅਤੇ ਰਿਟੇਨਰ ਵਕੀਲਾਂ ਰਾਹੀਂ ਜ਼ਰੂਰਤਮੰਦ ਲੋਕਾਂ ਨੂੰ ਦਿੱਤੀ ਜਾਂਦੀ ਕਾਨੂੰਨੀ ਸਲਾਹ ਵਿਖਾਈ ਗਈ। ਇਹ ਪਰਾ ਲੀਗਲ ਵਲੰਟੀਅਰ ਅਤੇ ਰਿਟੇਨਰ ਵਕੀਲ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਵਿਅਕਤੀ ਦੇ ਲੀਗਲ ਏਡ ਦੇ ਫ਼ਾਰਮ ਭਰਦੇ ਹਨ।ਦੱਸਣਾ ਬਣਦਾ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਪਿਛਲੇ ਦਿਨਾਂ ਵਿਚ ਪੀੜਤ ਮੁਆਵਜ਼ਾ ਸਕੀਮ ਅਧੀਨ ਪੀੜਤਾਂ ਅਤੇ ਉਹਨਾਂ ਦੇ ਨਿਰਭਰ ਪਰਿਵਾਰਿਕ ਮੈਂਬਰਾਂ ਨੂੰ 37 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ।
ਫੋਟੋ ਕੈਪਸ਼ਨ: ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 73ਵੇਂ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨਾਲ ਨਜਰ ਆ ਰਹੇ ਹਨ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਸ੍ਰੀ ਤਰਸੇਮ ਮੰਗਲਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜਸਪਾਲ ਵਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੰਦੀਪ ਸਿੰਘ ਜੋਸਨ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਿਜੈ ਕੁਮਾਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸ੍ਰੀ ਆਸ਼ੀਸ਼ ਸਾਲਦੀ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਅਮਿਤ ਕੁਮਾਰ ਗਰਗ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਪਾਲ ਰਾਵਲ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸ੍ਰੀ ਪ੍ਰਦੀਪ ਸਿੰਘਾਲ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀ ਇਨਸਾਨ ਅਤੇ ਝਾਕੀਆਂ ਦੀਆਂ ਤਸਵੀਰਾਂ।