ਅੰਮ੍ਰਿਤਸਰ, 20 ਅਗਸਤ 2019 - ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਅੱਜ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਜ਼ਿਲ•ੇ ਅੰਦਰ ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਮੁੱਖ ਮੰਤਰੀ ਪੰਜਾਬ ਵੱਲੋਂ ਐਸ:ਏ:ਐਸ ਨਗਰ ਤੋਂ ਕੀਤੀ ਗਈ ਸ਼ੁਰੂਆਤ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮੰਤਵ ਸੂਬੇ ਦੇ ਗ਼ਰੀਬ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਯੋਜਨਾ ਨਾਲ ਵੱਧ ਤੋਂ ਵੱਧ ਲੋਕਾਂ ਦੀ ਆਰਥਿਕ ਜਾਂ ਸਮਾਜਿਕ ਸਥਿਤੀ ਨੂੰ ਇੱਕ ਤਰਫ ਰੱਖ ਕੇ ਉਨ•ਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਜਿਲੇ• ਅੰਦਰ ਤਕਰੀਬਨ 3 ਲੱਖ ਤੋਂ ਵੱਧ ਲੋਕਾਂ ਨੂ ਲਾਭ ਮਿਲੇਗਾ ਅਤੇ ਇਨ•ਾਂ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਸਲਾਨਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਜਿਲੇ• ਅੰਦਰ ਸੂਚੀਬੱਧ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਇਨ•ਾਂ ਲਾਭਪਾਤਰੀਆਂ ਦਾ ਮੁਫ਼ਤ ਇਲਾਜ ਹੋਵੇਗਾ। ਸ੍ਰ ਢਿਲੋਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਚ ਹੋਣ ਵਾਲੇ ਅਪ੍ਰੇਸ਼ਨ ਤੇ ਸਰਜਰੀਆਂ ਦੇ ਪੈਕੇਜ ਸ਼ਾਮਲ ਹਨ। ਇਸ ਯੋਜਨਾ ਦੇ ਤਹਿਤ ਪਰਿਵਾਰਕ ਮੈਂਬਰਾ ਦੀ ਗਿਣਤੀ, ਉਮਰ ਦੀ ਕੋਈ ਸੀਮਾ ਨਹੀਂ ਹੈ।
ਸ੍ਰ ਢਿਲੋਂ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਪਰਿਵਾਰ ਜੋ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਡਾਟਾ ਵਿੱਚ ਸ਼ਾਮਲ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਕਿਸਾਨ ਪਰਿਵਾਰ (ਜੇ ਫਾਰਮ ਧਾਰਕ), ਉਸਾਰੀ ਭਲਾਈ ਬੋਰਡ, ਪੰਜਾਬ ਕੋਲ ਰਜਿਸਟਰਡ ਉਸਾਰੀ ਕਾਮੇ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਈ ਕਾਰਡ ਬਣਾਉਣ ਲਈ ਅਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ ਅਤੇ ਰਜਿਸਟਰਡ ਕਾਰਡ ਉਸਾਰੀ ਕਾਮਿਆਂ ਲਈ ਜਰੂਰੀ ਹੈ। ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 104 ਜਾਰੀ ਕੀਤਾ ਗਿਆ ਹੈ ਅਤੇ ਇਹ ਸਕੀਮ ਅੱਜ ਤੋਂ ਪੂਰੇ ਪੰਜਾਬ ਵਿੱਚ ਸ਼ੁਰੂ ਹੋ ਗਈ ਹੈ। ਉਨ•ਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਆਪਣਾ ਈ ਕਾਰਡ ਜਰੂਰ ਬਣਾਉਣ। ਉਨ•ਾਂ ਦੱਸਿਆ ਕਿ ਇਸ ਸਕੀਮ ਅਧੀਨ ਮਰੀਜ ਨੂੰ ਦਾਖਲ ਹੋਣ ਤੋਂ ਤਿੰਨ ਦਿਨ ਪਹਿਲਾਂ ਅਤੇ 15 ਦਿਨ ਬਾਅਦ ਤੱਕ ਦਾ ਇਲਾਜ ਮੁਫ਼ਤ ਮਿਲੇਗਾ। ਸ੍ਰ ਢਿਲੋਂ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਜਿਲੇ• ਦੇ 85 ਹਸਪਤਾਲਾਂ ਵੱਲੋਂ ਅਪਲਾਈ ਕੀਤਾ ਗਿਆ ਅਤੇ 34 ਹਸਪਤਾਲ ਰਜਿਸਟਰਡ ਹੋ ਚੁੱਕੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸ੍ਰੀ ਸ਼ਿਵਰਾਜ ਸਿੰਘ ਬੱਲ ਐਸ:ਡੀ:ਐਮ, ਡਾ: ਹਰਦੀਪ ਸਿੰਘ ਘਈ ਸਿਵਲ ਸਰਜਨ ਅੰਮ੍ਰਿਤਸਰ ਅਤੇ ਡਾ: ਪ੍ਰਭਜੋਤ ਕੌਰ ਡਿਪਟੀ ਮੈਡੀਕਲ ਕਮਿਸਨਰ ਵੀ ਹਾਜਰ ਸਨ।