ਨਵਾਂਸ਼ਹਿਰ, 20 ਅਗਸਤ 2019 - ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦੇ ਨੌਜਵਾਨ ਮਨਜੀਤ ਕੁਮਾਰ ਦੀ ਦਿੱਲੀ ਏਅਰਪੋਰਟ 'ਤੇ ਆਪਣੀ ਭਤੀਜੀ ਨੂੰ ਛੱਡ ਕੇ ਵਾਪਸ ਪਰਤਦੇ ਸਮੇਂ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਤੋਂ ਬਿਨਾਂ ਇਸ ਹਾਦਸੇ 'ਚ ਮਨਜੀਤ ਕੁਮਾਰ ਦੇ ਸਾਲੇ ਅਤੇ ਡਰਾਈਵਰ ਦੀ ਵੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਉਨ੍ਹਾਂ ਦੀ ਗੱਡੀ ਕਰਨਾਲ ਦੇ ਕੋਲ ਪਹੁੰਚੀ ਤਾਂ ਅਚਾਨਕ ਹੀ ਗੱਡੀ ਦਾ ਟਾਇਰ ਫਟ ਗਿਆ ਅਤੇ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਸੜਕ ਦੇ ਦੂਸਰੇ ਪਾਸੇ ਟਰੱਕ ਨਾਲ ਜਾ ਟਕਰਾਈ। ਜਿਸ ਕਾਰਨ ਗੱਡੀ 'ਚ ਸਵਾਰ ਤਿੰਨਾਂ ਸਵਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।