-22 ਨੂੰ ਸੰਗਰੂਰ ਜ਼ਿਲ੍ਹੇ ਦੇ 3691 ਉਮੀਦਵਾਰ ਦੇਣਗੇ ਸਰੀਰਕ ਪ੍ਰੀਖਿਆ
-ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨੌਜਵਾਨ ਲੈ ਰਹੇ ਹਨ ਭਾਗ
ਪਟਿਆਲਾ, 21 ਅਗਸਤ 2019 - ਪਟਿਆਲਾ ਵਿਖੇ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ 'ਚ ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਚੱਲ ਰਹੀ ਸਰੀਰਕ ਪਰੀਖਿਆ ਦੇ ਅੱਜ ਤੀਜੇ ਦਿਨ 1194 ਉਮਦਵਾਰਾਂ ਨੇ ਸਰੀਰਕ ਪਰੀਖਿਆ ਨੂੰ ਪਾਸ ਕੀਤਾ।
ਇਸ ਬਾਰੇ ਜਾਣਕਾਰੀ ਦਿੰਦਿਆ ਫ਼ੌਜ ਦੇ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ 19 ਅਗਸਤ ਤੋਂ ਸ਼ੁਰੂ ਹੋਈ ਇਸ ਭਰਤੀ ਦੇ ਅੱਜ ਤੀਜੇ ਦਿਨ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਪਾਤੜਾਂ ਅਤੇ ਸੰਗਰੂਰ ਜ਼ਿਲ੍ਹੇ ਦੀ ਤਹਿਸੀਲ ਮਲੇਰਕੋਟਲਾ ਅਤੇ ਧੂਰੀ ਦੇ 3196 ਉਮੀਦਵਾਰਾਂ ਨੇ ਭਾਗ ਲਿਆ ਹੈ ਜਿਸ ਵਿਚੋਂ 1194 ਉਮੀਦਵਾਰਾਂ ਨੇ ਸਰੀਰਕ ਪ੍ਰੀਖਿਆ ਨੂੰ ਪਾਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਸਰੀਰਕ ਪਰੀਖਿਆ ਲਈ 3734 ਉਮੀਦਵਾਰਾਂ ਨੂੰ ਬੁਲਾਇਆ ਗਿਆ ਸੀ ਜਿਸ ਵਿਚੋਂ 3196 ਉਮੀਦਵਾਰ ਹਾਜ਼ਰ ਹੋਏ ਹਨ।
ਇਸ ਮੌਕੇ ਫ਼ੌਜ ਦੇ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ 22 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਦੇ 3691 ਉਮੀਦਵਾਰ ਸਰੀਰਕ ਪ੍ਰੀਖਿਆ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਭਰਤੀ ਵਿਚ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਕਰੀਬ 25 ਹਜ਼ਾਰ ਉਮੀਦਵਾਰਾਂ ਨੇ ਆਨ-ਲਾਈਨ ਰਜਿਸਟਰੇਸ਼ਨ ਕਰਵਾਈ ਸੀ।
ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰੀਕਿਰਿਆ 31 ਅਗਸਤ ਤੱਕ ਚਲੇਗੀ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਆਰਮੀ 'ਚ ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ 'ਤੇ ਪਾਰਦਰਸ਼ੀ ਢੰਗ ਨਾਲ ਹੁੰਦੀ ਹੈ ਇਸ ਲਈ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਟਾਊਟਾਂ ਤੋਂ ਸਾਵਧਾਨ ਰਹਿਣ।