ਜਗਦੀਸ਼ ਥਿੰਦ
ਫਾਜ਼ਿਲਕਾ 22 ਅਗਸਤ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੇ ਪਰਵਾਰਾਂ ਨੂੰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਪੱਤਰਕਾਰ ਭਾਈਚਾਰੇ ਅਤੇ ਬੁੱਧੀਜੀਵੀ ਵਰਗ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੀਲੇ ਕਾਰਡ ਧਾਰਕ ਫੀਲਡ ਵਿੱਚ ਕੰਮ ਕਰਨ ਵਾਲੇ ਰਿਪੋਰਟਰ , ਐਕਰੀਡੇਸ਼ਨ ਪ੍ਰਾਪਤ ਪੱਤਰਕਾਰ ਅਤੇ ਸੰਪਾਦਕਾਂ ਨੂੰ ਟੋਲ ਟੈਕਸ ਤੋਂ ਰਾਹਤ ਦੇਣ ਦੇ ਨਾਲ ਹੀ ਸੱਠ ਸਾਲ ਦੀ ਉਮਰ ਹੱਦ ਪੂਰੀ ਕਰ ਚੁੱਕੇ ਰਿਪੋਰਟਰਾਂ ਲਈ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਸੀ ।
ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਹੈ ਕਿ ਇਸ ਨਾਲ ਫੀਲਡ ਵਿੱਚ ਕੰਮ ਕਰਦੇ ਮੀਡੀਆ ਕਰਮੀਆਂ ਅਤੇ ਸੰਪਾਦਕਾਂ ਦੇ ਪਰਿਵਾਰ ਨੂੰ ਲਾਭ ਮਿਲੇਗਾ ।
ਉਹਨਾਂ ਕਿਹਾ ਕਿ ਉਹਨਾਂ ਦੀ ਜਥੇਬੰਦੀ ਵੱਲੋਂ ਪਿਛਲੇ ਅਰਸੇ ਵਿੱਚ ਇਹ ਮੰਗ ਕੀਤੀ ਜਾ ਰਹੀ ਸੀ ।
ਜੰਮੂ ਦੱਸਦੇ ਹਨ ਕਿ ਇਸ ਸਕੀਮ ਨੂੰ ਲਾਗੂ ਕਰਵਾਉਣ ਲਈ ਪੰਜਾਬ ਅੈਂਡ ਚੰਡੀਗੜ੍ਹ ਜਰਨਲਿਸਟਸ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਇਕ ਮੰਗ ਪੱਤਰ ਜੁਲਾਈ ਮਹੀਨੇ ਵਿੱਚ ਦਿਤਾ ਸੀ । ਇਹ ਮਾਮਲਾ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਚਾਰ ,ਪੰਜ ਵਾਰ ਉਠਾਇਆ ਸੀ 'ਤੇ ਇਸ ਦੇ ਚੰਗੇ ਨਤੀਜੇ ਨਿਕਲ ਆੲੇ ਹਨ । ਹੁਣ ਫੀਲਡ ਦੇ 3700 ਪੱਤਰਕਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ ।ਅਸੀਂ ਇਸ ਸਕੀਮ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਦੇ ਵੀ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਡੀਕਲ ਸਿਹਤ ਬੀਮਾ ਯੋਜਨਾ ਲਾਗੂ ਕਰਵਾਉਣ ਵਿੱਚ ਮਦਦ ਕੀਤੀ ।
ਉਹਨਾਂ ਕਿਹਾ ਕਿ ਸਾਡੀ ਇੱਕ ਹੋਰ ਜਾਇਜ਼ ਮੰਗ ਹੈ ਕਿ ਚੰਡੀਗੜ੍ਹ ਅਤੇ ਪੰਜਾਬ ਦੇ ਮਹਾਨਗਰਾਂ ਵਿੱਚ ਉਸਾਰੀਆਂ ਜਾਂਦੀਆਂ ਕਾਲੋਨੀਆਂ ਅੰਦਰ ਪੱਤਰਕਾਰਾਂ ਦਾ ਵੀ ਵਿਸ਼ੇਸ਼ ਕੋਟਾ ਕਾਇਮ ਕੀਤਾ ਜਾਵੇ । ਪੰਜਾਬ ਦੇ ਪੱਤਰਕਾਰਤਾ ਨਾਲ ਜੁੜੇ ਵਿਅਕਤੀਆਂ ਨੂੰ ਹਰਿਆਣਾ ਅਤੇ ਹੋਰ ਰਾਜਾਂ ਦੀ ਤਰਜ਼ 'ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ।
ਸਿਹਤ ਬੀਮਾ ਸਬੰਧੀ ਆਏ ਸਰਕਾਰੀ ਫ਼ੈਸਲੇ ਦਾ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦੇ ਪ੍ਰਧਾਨ ਪਰਮਿੰਦਰ ਸਿੰਘ ਥਿੰਦ ,
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਮਲਕੀਤ ਸਿੰਘ ਟੋਨੀ ਛਾਬੜਾ ,
ਜਰਨਲਿਸਟ ਸੋਸਿੲੇਸ਼ਨ ਸਰਪ੍ਰਸਤ ਜਗਦੀਸ਼ ਥਿੰਦ , ਪ੍ਰਧਾਨ ਦੀਪਕ ਵਧਾਵਨ ਅਤੇ ਸੀਨੀਅਰ ਜਰਨਲਿਸਟ ਰਾਜਿੰਦਰ ਮਲਹੋਤਰਾ ਨੇ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ ।