ਫ਼ਰੀਦਕੋਟ, 22 ਅਗਸਤ 2019 - ਕਸਬਾ ਸਾਦਿਕ ਦੇ ਪਿੰਡ ਮਾਨੀ ਸਿੰਘ ਵਾਲਾ ਦੇ ਇੱਕ ਕਿਸਾਨ ਵੱਲੋਂ ਆਪਣੇ ਖੇਤ ਵਿੱਚ ਜਾ ਕੇ ਦਰਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਸਾਰਜ ਸਿੰਘ (51) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਸਿਰ ਇੱਕ ਨਿੱਜੀ ਬੈਂਕ ਦਾ ਕਰੀਬ 10 ਲੱਖ ਦਾ ਕਰਜ਼ਾ ਸੀ, ਜਿਸ ਕਰਨ ਕਿਸਾਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਆਪਣੇ ਖੇਤ ਜਾ ਕੇ ਖੁਦਕੁਸ਼ੀ ਕਰ ਲਈ।