ਪਟਿਆਲਾ, 07 ਸਤੰਬਰ 2019 - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ -ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਮਾਨਯੋਗ ਜਸਟਿਸ ਸ਼੍ਰੀ ਆਰ. ਕੇ. ਜੈਨ ਦੇ ਨਿਰਦੇਸ਼ਾਂ 'ਤੇ ਕਾਨੂੰਨੀ ਸੇਵਾਵਾਂ ਬਾਰੇ ਮੁਫ਼ਤ 'ਚ ਜਾਣਕਾਰੀ ਪ੍ਰਾਪਤ ਕਰਨ ਲਈ ਟੋਲ ਫਰੀ ਨੰਬਰ 1968 ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਰਮਚਾਰੀਆਂ ਵੱਲੋਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਉੱਤੇ ਪੋਸ਼ਟਰ ਲਾਏ ਗਏ।