ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 20 ਸਤੰਬਰ 2019 - ਪੰਜਾਬ ਸਰਕਾਰ ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲਾ ਮੈਜਿਸਟਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ. ਵਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸ਼ਰਧਾਪੂਰਵਕ ਮਨਾਉਣ ਲਈ 23 ਸਤੰਬਰ 2019 ਨੂੰ ਜਿਲਾ ਫਰੀਦਕੋਟ ਵਿੱਚ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ।