ਟਿਕਟ ਦਾ ਫ਼ੈਸਲਾ ਹੋਣ ਤੋਂ ਬਾਅਦ ਖੁਸ਼ੀ ਦੇ ਰੌਂਅ ਵਿੱਚ ਰਮਿੰਦਰ ਸਿੰਘ ਆਵਲਾ ਅਤੇ ਸਾਥੀ ਯੂਥ ਕਾਂਗਰਸ ਆਗੂ । ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਜਲਾਲਾਬਾਦ ਪੱਛਮੀ 23 ਸਤੰਬਰ : ਵਿਧਾਨ ਸਭਾ ਹਲਕਾ ਜਲਾਲਾਬਾਦ ਪੱਛਮੀ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਰਮਿੰਦਰ ਆਵਲਾ ਨੂੰ ਪਾਰਟੀ ਉਮੀਦਵਾਰ ਬਣਾਏ ਜਾਣ ਤੇ ਉਨ੍ਹਾਂ ਰਾਜ ਕਾਂਗਰਸ ਲੀਡਰਸ਼ਿਪ , ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਹਾਈਕਮਾਨ ਲਈ ਧੰਨਵਾਦ ਦਾ ਪ੍ਰਗਟਾਵਾ ਕੀਤਾ ਹੈ ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪ੍ਰਗਟਾਏ ਗਏ ਭਰੋਸੇ ਅਨੁਸਾਰ ਹੀ ਉਹ ਇਹ ਸੀਟ ਵੱਡੇ ਸ਼ਾਨਦਾਰ ਫ਼ਰਕ ਨਾਲ ਜਿੱਤ ਕੇ ਕਾਂਗਰਸ ਦੀ ਝੋਲੀ ਵਿਚ ਪਾਉਣਗੇ ।
ਉਨ੍ਹਾਂ ਕਿਹਾ ਕਿ ਤੋਂ ਜਲਦ ਹੀ ਹਲਕੇ ਅੰਦਰ ਪੁੱਜ ਕੇ ਚੋਣ ਪ੍ਰਚਾਰ ਆਰੰਭ ਕਰਨ ਜਾ ਰਹੇ ਹਨ ।
ਇਸ ਮੌਕੇ ਉਨ੍ਹਾਂ ਦੇ ਨਾਲ ਗੁਰਭੇਜ ਸਿੰਘ ਟਿੱਬੀ ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ , ਟਿੱਕਾ ਅਮਰਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ , ਹਰਿੰਦਰ ਸਿੰਘ ਢੀਂਡਸਾ ਸਕੱਤਰ ਆਲ ਇੰਡੀਆ ਕਾਂਗਰਸ , ਬੀ ਐੱਸ ਭੁੱਲਰ ਯੂਥ ਕਾਂਗਰਸ ਆਗੂਆਂ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ ।