ਚੰਡੀਗੜ, 9 ਅਕਤੂਬਰ,2019 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਸ੍ਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ 'ਚ ਸੱਤ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਹ ਭੱਠਾ ਦੂਆ, ਪੁਰਾਈਂ, ਭੂੰਦਰੀ, ਸਵਾਦੀ ਕਲਾਂ, ਰਾਊਵਾਲ, ਭੈਣੀ ਗੁੱਜਰਾਂ ਅਤੇ ਸਿੱਧਵਾ ਬੇਟ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਕਰਨਗੇ।