ਗੁਰਦਾਸਪੁਰ, 13 ਅਕਤੂਬਰ 2019 - ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ 12 ਅਕਤੂਬਰ ਤੱਕ 27356 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 20295 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਨੇ 11262, ਮਾਰਕਫੈੱਡ ਨੇ 2273, ਪਨਸਪ ਨੇ 3916, ਵੇਅਰਹਾਊਸ ਨੇ 1582 ਅਤੇ ਪ੍ਰਾਈਵੇਟ ਏਜੰਸੀਆਂ ਨੇ 1262 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਅਤੇ ਤੜਕਸਾਰ ਕਣਕ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ/ਨਾੜ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਓਥੇ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਪਿਛਲੇ ਸਾਲ 6 ਲੱਖ 23 ਹਜਾਰ 435 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ।