ਚੋਣ ਪ੍ਰਚਾਰ ਦੌਰਾਨ ਆਪਣੀ ਟੀਮ ਦੇ ਨਾਲ ਵਰਦੇਵ ਸਿੰਘ ਨੋਨੀ ਮਾਨ । ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਜਲਾਲਾਬਾਦ 16 ਅਕਤੂਬਰ :
ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਵੋਟਰਾਂ ਨੇ ਇਹ ਖੁਦ ਤੈਅ ਕਰਨਾ ਹੈ ਕਿ ਉਨ੍ਹਾਂ ਨੂੰ ਕੁਝ ਸਮੇਂ ਲਈ ਕਾਂਗਰਸ ਪਾਰਟੀ ਨਾਲ ਸਬੰਧਿਤ ਵਿਧਾਇਕ ਚਾਹੀਦਾ ਹੈ ਜਾਂ ਫਿਰ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜ ਸਾਲਾਂ ਲਈ ਮੁੱਖ ਮੰਤਰੀ ਪੰਜਾਬ ।
ਇਹ ਗੱਲ ਹਲਕਾ ਇੰਚਾਰਜ ਗੁਰੂਹਰਸਹਾਏ ਵਰਦੇਵ ਸਿੰਘ ਨੋਨੀ ਮਾਨ ਨੇ ਚੱਲ ਰਹੀ ਜ਼ਿਮਨੀ ਚੋਣ ਮੌਕੇ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ ।
ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਜਲਾਲਾਬਾਦ ਹਲਕੇ ਆਮ ਲੋਕਾਂ ਨੇ ਚੱਲੀ ਵਿਕਾਸ ਦੀ ਲਹਿਰ ਨੂੰ ਵੀ ਦੇਖਿਆ ਹੈ ਅਤੇ ਹੁਣ ਝੂਠ ਦੇ ਸਹਾਰੇ ਬਣੀ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਵੀ ਤੁਸੀਂ ਪੂਰੀ ਤਰ੍ਹਾਂ ਜਾਣੂ ਹੋ ।
ਮੈਂ ਜਲਾਲਾਬਾਦ ਹਲਕੇ ਦੇ ਲਗਭਗ ਹਰੇਕ ਪਿੰਡ ਤੋਂ ਭਲੀ ਭਾਂਤੀ ਜਾਣੂ ਹਾਂ ਅਤੇ ਇਨ੍ਹਾਂ ਪਿੰਡਾਂ ਚ ਵਿਚਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਕੰਮਾਂ ਨੂੰ ਵੇਖ ਲੋਕ ਵੋਟ ਪਾਉਣ ਲਈ ਤਿਆਰ ਬੈਠੇ ਹਨ ।
ਕਾਂਗਰਸ ਦੇ ਉਮੀਦਵਾਰ ਅਤੇ ਉਸ ਦੀ ਟੀਮ ਵੱਲੋਂ ਲੋਕਾਂ ਵਿੱਚ ਤਰਾਂ ਤਰਾਂ ਦੇ ਭੁਲੇਖੇ ਪੈਦਾ ਕਰਕੇ ਆਪਣੀ ਹਵਾ ਬਣਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਰਹੀ ਹੈ ਲੇਕਿਨ ਇਸ ਹਲਕੇ ਦੇ ਲੋਕ ਪੂਰੀ ਤਰ੍ਹਾਂ ਸੁਖਬੀਰ ਸਿੰਘ ਬਾਦਲ ਨਾਲ ਜੁੜੇ ਹੋਏ ਹਨ । ਉਨ੍ਹਾਂ ਕਿਹਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਜਿਨ੍ਹਾਂ ਮਰਜ਼ੀ ਜ਼ੋਰ ਲਾ ਲਵੇ ਜਲਾਲਾਬਾਦ ਹਲਕੇ ਦੇ ਲੋਕਾਂ ਨੂੰ ਡਾ ਰਾਜ ਸਿੰਘ ਡਿੱਬੀਪੁਰਾ ਦੇ ਚਿਹਰੇ ਵਿੱਚ ਸੁਖਬੀਰ ਸਿੰਘ ਬਾਦਲ ਹੀ ਨਜ਼ਰ ਆਉਣਾ ਹੈ ।