15 ਦਿਨਾਂ ਤੱਕ ਸਕੂਲ ਰਹਿਣਗੇ ਬੰਦ, ਕਰਮਚਾਰੀਆਂ ਦੀਆਂ ਛੁੱਟੀਆਂ ਕੈਂਸਲ
ਲੋਕੇਸ਼ ਰਿਸ਼ੀ
ਗੁਰਦਾਸਪੁਰ, 20 ਅਕਤੂਬਰ 2019: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਪੈਦਲ ਯਾਤਰਾ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਧਾਰਮਿਕ ਸਮਾਗਮ ਕਰਵਾਏ ਜਾਣੇ ਹਨ। ਇਸੇ ਸਬੰਧ ਵਿੱਚ ਐਤਵਾਰ ਨੂੰ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉੱਜਵਲ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਖ਼ਤਮ ਹੋਣ ਉਪਰੰਤ ਮੰਤਰੀ ਰੰਧਾਵਾ ਵੱਲੋਂ ਜਿੱਥੇ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਪ੍ਰਬੰਧਾਂ 'ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ, ਉੱਥੇ ਹੀ ਰੰਧਾਵਾ ਨੇ ਦੱਸਿਆ ਕਿ ਆਉਂਦੀ 24 ਅਕਤੂਬਰ ਨੂੰ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਕਰਤਾਰਪੁਰ ਕਾਰੀਡੋਰ ਨਿਰਮਾਣ ਦਾ ਜਾਇਜ਼ਾ ਲੈਣਗੇ ਅਤੇ ਬਾਦ ਵਿੱਚ ਉਹ ਬਟਾਲਾ ਵਿਖੇ ਹੋਣ ਜਾ ਰਹੀ ਕੈਬਿਨੇਟ ਮੀਟਿੰਗ ਵਿੱਚ ਹਿੱਸਾ ਲੈਣਗੇ।
ਮੰਤਰੀ ਰੰਧਾਵਾ ਨੇ ਦੱਸਿਆ ਕਿ ਭਾਰਤ ਵਾਲੇ ਪਾਸਿਉਂ ਜਿੰਨੇ ਵੀ ਸ਼ਰਧਾਲੂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੀ ਪੈਦਲ ਯਾਤਰਾ ਲਈ ਜਾਣਗੇ, ਉਨ੍ਹਾਂ ਨੂੰ ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਹੀ ਆਉਣਾ ਪਵੇਗਾ। ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨਾਲ ਪੁਰਬ ਸਬੰਧੀ ਵੱਖ ਵੱਖ ਸਮਾਗਮ ਕਰਵਾਏ ਜਾਣੇ ਹਨ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਕੇ ਵਿਖੇ ਵੱਖ ਵੱਖ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਇੱਥੇ ਆਉਣ ਵਾਲੇ ਕੀਤੇ ਵੀ ਸ਼ਰਧਾਲੂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਹੀ ਰੰਧਾਵਾ ਨੇ ਦੱਸਿਆ ਕਿ ਆਉਂਦੀ 24 ਅਕਤੂਬਰ ਨੂੰ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਕਰਤਾਰਪੁਰ ਕਾਰੀਡੋਰ ਨਿਰਮਾਣ ਦਾ ਜਾਇਜ਼ਾ ਲੈਣਗੇ ਅਤੇ ਬਾਦ ਵਿੱਚ ਉਹ ਬਟਾਲਾ ਵਿਖੇ ਹੋਣ ਜਾ ਰਹੀ ਕੈਬਿਨੇਟ ਮੀਟਿੰਗ ਵਿੱਚ ਹਿੱਸਾ ਲੈਣਗੇ।
ਹਾਲਾਂ ਕਿ ਮੰਤਰੀ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਕੀਤੇ ਜਾ ਰਹੇ ਵੱਖ ਵੱਖ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕਾਰਨਾਂ ਦੇ ਚੱਲਦਿਆਂ ਡੇਰਾ ਬਾਬਾ ਨਾਨਕ ਵਿਖੇ ਭਾਰੀ ਮਾਤਰਾ ਵਿੱਚ ਨਾਨਕੀ ਦੇ ਆਗਮਨ ਨੂੰ ਧਿਆਨ ਵਿੱਚ ਰੱਖਦਿਆਂ ਅਸਥਾਈ ਟੈਂਟ ਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਉੱਥੇ ਹੀ ਸਰਕਾਰੀ ਸਕੂਲ ਵੀ ਸ਼ਰਧਾਲੂਆਂ ਦੇ ਵਿਸ਼ਰਾਮ ਕਰਨ ਦਾ ਇੱਕ ਜ਼ਰ੍ਹੀਆ ਬਣਨਗੇ। 01 ਨਵੰਬਰ 15 ਨਵੰਬਰ ਤਕ ਸਕੂਲ ਬੰਦ ਰਹਿਣਗੇ . ਕਿਸੇ ਵੀ ਸਰਕਾਰੀ ਕਰਮਚਾਰੀ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਮੰਤਰੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਬਣਾਈ ਜਾ ਰਹੀ ਟੈਂਟ ਸਿਟੀ ਦੀ ਬੁਕਿੰਗ ਲਈ ਆਨਲਾਈਨ ਰਜਿਸਟਰੇਸ਼ਨ ਕੀਤੀ ਜਾਵੇਗੀ, ਜੋ ਕਿ ਅਗਲੇ ਕੁਝ ਹੀ ਦਿਨਾਂ ਅੰਦਰ ਸ਼ੁਰੂ ਹੋ ਜਾਵੇਗੀ। ਰੰਧਾਵਾ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਪ੍ਰਸ਼ਾਸਨ ਵੱਲੋਂ 3 ਹੈਲਪ ਲਾਈਨ ਨੰਬਰ ਜਾਰੀ ਕੀਤੇ ਜਾਣਗੇ, ਜਿੰਨਾ ਵਿੱਚੋਂ ਦੋ ਨੰਬਰਾਂ ਤੇ ਵਟਸਐਪ ਰਾਹੀਂ ਵੀ ਸਹਾਇਤਾ ਜਾਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇਗੀ