ਦੇਵਾ ਨੰਦ ਸ਼ਰਮਾ
ਫ਼ਰੀਦਕੋਟ, 21 ਅਕਤੂਬਰ 2019 - ਜ਼ਿਲ੍ਹਾ ਪਰੀਸ਼ਦ ਫ਼ਰੀਦਕੋਟ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸ਼ਸ਼ਕਤੀਕਰਨ ਪੁਰਸਕਾਰ 2019 ਲਈ ਪੰਜਾਬ ਵਿਚੋਂ ਵਧੀਆ ਕਾਰਗੁਜ਼ਾਰੀ ਕਰਕੇ ਪਹਿਲੇ ਨੰਬਰ ਤੇ ਚੁਣਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਅੱਜ ਇਥੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਸਾਲ 2017-18 ਲਈ ਫ਼ਰੀਦਕੋਟ ਪੰਚਾਇਤ (ਜਨਰਲ) ਨੂੰ ਸੂਬੇ 'ਚ ਪਹਿਲਾਂ ਸਥਾਨ ਪ੍ਰਾਪਤ ਕਰਨ ਤੇ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਸੌਰਭ ਨੇ ਦੱਸਿਆ ਕਿ ਇਹ ਪੁਰਸਕਾਰ ਮਿਤੀ 23 ਅਕਤੂਬਰ 2019 ਨੂੰ ਦਿੱਲੀ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਦਿੱਤਾ ਜਾਵੇਗਾ ਜਿਸ ਵਿਚ 50 ਲੱਖ ਰੁਪਏ ਦੀ ਇਨਾਮ ਰਾਸ਼ੀ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਜ਼ਿਲ੍ਹਾ ਪਰੀਸ਼ਦ ਦੀ ਚੇਅਰਪਰਸਨ ਸ਼੍ਰੀਮਤੀ ਕਿਰਨਦੀਪ ਕੌਰ ਪ੍ਰਾਪਤ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਪਰਮਜੀਤ ਕੌਰ,ਸਕੱਤਰ ਜ਼ਿਲ•ਾ ਪਰੀਸ਼ਦ ਬਲਜੀਤ ਸਿੰਘ ਕੈਂਥ ਅਤੇ ਪ੍ਰਭਚਰਨ ਸਿੰਘ ਵੀ ਹਾਜ਼ਰ ਸਨ।