ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 21 ਅਕਤੂਬਰ 2019 : ਅੱਜ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਭਰਾਵਾਂ ਦੇ ਢਾਬੇ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੱਕ ਹੈਰੀਟੇਜ ਸਟਰੀਟ ਤੱਕ ਮੁਫ਼ਤ ਵਾਈਫਾਈ ਸੁਵਿਧਾ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰ ਔਜਲਾ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂ ਅੰਮ੍ਰਿਤਸਰ ਵਿਖੇ ਆਉਂਦੇ ਹਨ ਅਤੇ ਉਨ•ਾਂ ਦੀ ਸਹੂਲਤ ਲਈ ਹੈਰੀਟੇਜ ਸਟਰੀਟ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਮੁਫ਼ਤ ਵਾਈਫਾਈ ਦੀ ਸੁਵਿਧਾ ਸੰਗਤਾਂ ਨੂੰ ਉਪਲਬੱਧ ਹੋਵੇਗੀ।
ਸ੍ਰ ਔਜਲਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਅੰਮ੍ਰਿਤਸਰ ਵਿਖੇ ਵੀ ਨਤਮਸਤਕ ਹੋਣ ਆਉਣਗੀਆਂ। ਉਨਾਂ ਦੱਸਿਆ ਕਿ ਮੁਫ਼ਤ ਵਾਈਫਾਈ ਦੀ ਸੁਵਿਧਾ ਨਾਲ ਸੰਗਤਾਂ ਇੰਟਰਨੈਟ ਦੀ ਸਹੂਲਤ ਨਾਲ ਅੰਮ੍ਰਿਤਸਰ ਬਾਰੇ ਹੋਰ ਜਾਣਕਾਰੀ ਵੀ ਪ੍ਰਾਪਤ ਕਰ ਸਕਣਗੀਆਂ। ਉਨਾਂ ਦੱਸਿਆ ਕਿ ਸੰਗਤਾਂ ਨੂੰ ਇਕ ਘੰਟਾ ਮੁਫ਼ਤ ਵਾਈਫਾਈ ਦੀ ਸੁਵਿਧਾ ਉਪਲਬੱਧ ਹੋਵੇਗੀ।। ਸ੍ਰ ਔਜਲਾ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਰਤਾਰਪੁਰ ਕੋਰੀਡੋਰ ਅਤੇ ਹੋਰ ਧਾਰਮਿਕ ਸਥਾਨ ਜਿਥੇ ਸੰਗਤਾਂ ਦੀ ਆਮਦ ਜਿਆਦਾ ਹੁੰਦੀ ਹੈ। ਉਥੇ ਵੀ ਮੁਫ਼ਤ ਵਾਈਫਾਈ ਦੀ ਸੁਵਿਧਾ ਦੇਣ ਲਈ ਕੇਂਦਰ ਨਾਲ ਗੱਲਬਾਤ ਕਰਨਗੇ।
ਇਸ ਮੌਕੇ ਸ੍ਰ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਨੇ ਦੱਸਿਆ ਕਿ ਸਮਾਰਟ ਸਿਟੀ ਦੇ ਕਈ ਪ੍ਰਾਜੈਕਟ ਚੱਲ ਰਹੇ ਹਨ।। ਉਨਾਂ ਦੇ ਤਹਿਤ ਹੀ ਹੈਰੀਟੇਜ ਸਟਰੀਟ ਵਿਖੇ ਮੁਫ਼ਤ ਵਾਈਫਾਈ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਮੁਫ਼ਤ ਵਾਈਫਾਈ ਦੀ ਸੁਵਿਧਾ ਨਾਲ ਅਸੀਂ ਇੰਟਰਨੈਟ ਦੇ ਜਮਾਨੇ ਵਿੱਚ ਸਮੇਂ ਦੇ ਹਾਣੀ ਬਣ ਗਏ ਹਾਂ।
ਸ੍ਰ ਰਿੰਟੂ ਨੇ ਕਿਹਾ ਕਿ ਹੈਰੀਟੇਜ ਸਟਰੀਟ ਦੇ ਡੇਢ ਕਿਲੋਮੀਟਰ ਦੇ ਏਰੀਆ ਵਿੱਚ ਇਹ ਸੁਵਿਧਾ ਸੰਗਤਾਂ ਨੂੰ ਮੁਫ਼ਤ ਕਰਵਾਈ ਜਾਵੇਗੀ।। ਇਸ ਮੌਕੇ ਸ੍ਰ ਗੁਰਜੀਤ ਸਿੰਘ ਔਜਲਾ ਅਤੇ ਮੇਅਰ ਸ੍ਰ ਕਰਮਜੀਤ ਸਿੰਘ ਰਿੰਟੂ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਕੋਮਲ ਮਿੱਤਲ ਸੀ:ਈ:ਓ ਸਮਾਰਟ ਸਿਟੀ-ਕਮ-ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਸ੍ਰੀ ਰਾਜੀਵ ਸ਼ੇਖੜੀ, ਸ੍ਰੀ ਸੰਜੈ ਕੰਵਰ , ਸ੍ਰ ਸੁਖਜਿੰਦਰ ਸਿੰਘ ਮੱਲੀ, ਸ੍ਰੀ ਪ੍ਰੇਮ ਓਜਾ ਗਰੁੱਪ ਸੀ:ਈ:ਓ, ਸ੍ਰੀ ਵਿਸ਼ਾਲ ਮਹਿਤਾ, ਸ੍ਰੀ ਅਮਿਤ ਭੋਗਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।