ਸੁਲਤਾਨਪੁਰ ਲੋਧੀ, 03 ਨਵੰਬਰ 2019 - ਅੱਜ (ਐਤਵਾਰ) ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਕਤ ਹੋਏ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਸ. ਰਘੂਜੀਤ ਸਿੰਘ ਵਿਰਕ, ਸ. ਦਰਬਾਰਾ ਸਿੰਘ ਗੁਰੂ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਵਤਾਰ ਸਿੰਘ ਵਣਵਾਲਾ, ਸ. ਮਹਿੰਦਰ ਸਿੰਘ ਆਹਲੀ ਅਤੇ ਹੋਰ ਆਗੂ ਮੌਜੂਦ ਸਨ।