ਰਜਨੀਸ਼ ਸਰੀਨ
ਲੁਧਿਆਣਾ, 13 ਨਵੰਬਰ 2019 : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੂੰ ਸ੍ਰੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਲੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਜਿੱਥੇ ਦੀਵਾਨ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਲਈ ਕੀਤੇ ਗਏ ਇੰਤਜ਼ਾਮਾਂ ਦੀ ਸ਼ਲਾਘਾ ਕੀਤੀ। ਉਥੇ ਹੀ 72 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਮਿਲੇ ਦਰਸ਼ਨਾਂ ਦੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਦੀਵਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਸੀ ਐੱਮ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਹਿਲੇ ਜੱਥੇ ਚ ਸ੍ਰੀ ਕਰਤਾਰਪੁਰ ਸਾਹਿਬ ਚ ਨਤਮਸਤਕ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਸੰਗਤਾਂ ਨੂੰ ਇਸ ਸ਼ੁੱਭ ਮੌਕੇ ਦਾ ਲਾਭ ਲੈ ਕੇ ਗੁਰਧਾਮਾਂ ਦੇ ਦਰਸ਼ਨ, ਦੀਦਾਰ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਨਮਾਨਤ ਕੀਤੇ ਜਾਣ ਵਾਲਿਆਂ ਚ ਅਮਰਪ੍ਰੀਤ ਔਲਖ, ਬਲਜੀਤ ਅਹੂਜਾ ਤੇ ਗੁਰਦੀਪ ਸਿੰਘ ਵੀ ਸ਼ਾਮਿਲ ਰਹੇ।