ਤਰਨਤਾਰਨ, 17 ਨਵੰਬਰ 2019 - ਬੀਤੇ ਕੁੱਝ ਦਿਨਾਂ ਤੋਂ ਦੋ ਪੁਲਿਸ ਮੁਲਾਜ਼ਮਾਂ ਦਾ ਨਸ਼ਾਂ ਕਰਦਿਆਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਸਾਹਮਣੇ ਆਉਣ 'ਤੇ ਐੱਸ.ਐੱਸ.ਪੀ. ਧਰੁਵ ਦਹੀਆ ਨੇ ਥਾਣਾ ਪੱਟੀ ਵਿਖੇ ਤਾਇਨਾਤ ਏ.ਐੱਸ.ਆਈ. ਅਤੇ ਹਵਾਲਦਾਰ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਤੁਹਾਨੁੰ ਦੱਸ ਦੇਈਏ ਕਿ ਦੋਵੇਂ ਪੁਲਿਸ ਮੁਲਾਜ਼ਮ ਵੀਡੀਓ 'ਚ ਨਸ਼ਾ ਕਰਦੇ ਦਿਖਾਈ ਦੇ ਰਹੇ ਹਨ।