ਪ੍ਰਕਾਸ਼ ਸਿੰਘ ਬਾਦਲ ਦਾ ਜਨਮਦਿਨ ਗੁਰਦੁਆਰਾ ਸਾਹਿਬ 'ਚ ਅਰਦਾਸ ਕਰ ਕੇ ਮਨਾਇਆ
ਬਠਿੰਡਾ, 8 ਦਸੰਬਰ, 2019 : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ 92ਵਾਂ ਜਨਮ ਦਿਨ ਅਕਾਲੀ ਦਲ ਦੇ ਆਗੂਆਂ ਨੇ ਇਥੇ ਗੁਰਦੁਆਰਾ ਹਾਜੀਰਤਨ ਵਿਖੇ ਅਰਦਾਸ ਕਰਕੇ ਮਨਾਇਆ। ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਬਾਦਲ ਦੀ ਵੱਡੀ ਉਮਰ ਤੇ ਤੰਦਰੁਸਤੀ ਲਈ ਅਰਦਾਸ ਕੀਤੀ ਗਈ ਤੇ ਪਰਮਾਤਮਾ ਦਾ ਸ਼ੁੱਕਰਾਨਾ ਕੀਤਾ ਗਿਆ। ਸਮਾਗਮ ਵਿਚ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ