ਰਾਜਕੁਮਾਰ ਸ਼ਰਮਾ
ਲੁਧਿਆਣਾ, 8 ਦਸੰਬਰ 2019 - ਲੁਧਿਆਣਾ ਦੇ ਦਰੇਸੀ ਕੋਲ ਪੁਲਿਸਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ ਆਵਾਜ਼ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਹ ਮਾਮਲਾ ਆਪਸੀ ਰੰਜਸ਼ ਦਾ ਦੱਸਿਆ ਜਾ ਰਿਹਾ ਹੈ ਤੇ ਗੋਲੀਆਂ ਚਲਾਉਣ ਵਾਲੇ ਦਾ ਨਾਂ ਪੁਲਿਸ ਨੇ ਸ਼ਿਵਾ ਭੱਟੀ ਦੱਸਿਆ ਹੈ, ਜੋ ਕਿ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਆਇਆ ਸੀ ਅਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਿਆ। ਖ਼ਬਰ ਲਿਖੇ ਜਾਨ ਤੱਕ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਕਾਰਵਾਹੀ ਸ਼ੁਰੂ ਕਰ ਦਿੱਤੀ ਹੈ।