ਮਿੱਤਰ ਸੈਨ ਸ਼ਰਮਾ
ਮਾਨਸਾ 9 ਦਸੰਬਰ 2019 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਦੇਸ਼ ਵਿਚ ਬੱਚਿਆਂ ਨਾਲ ਵਧ ਰਹੀਆਂ ਸਰੀਰਕ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਾਲ ਜਿਨਸੀ ਸ਼ੋਸ਼ਣ ਸੁਰੱਖਿਆ ਐਕਟ 2012 ਅਤੇ ਸੋਧ ਐਕਟ 2019 ਲਾਗੂ ਕੀਤਾ ਗਿਆ ਹੈ। ਆਮ ਜਨਤਾ ਨੂੰ ਇਸ ਕਾਨੂੰਨ ਸਬੰਧੀ ਜਾਗਰੂਕ ਕਰਨ ਲਈ ਵਿਭਾਗ ਵੱਲੋਂ ਬਠਿੰਡਾ ਜ਼ੋਨ ਵਿਖੇ ਟ੍ਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਵਿਚ ਸਰਪੰਚ, ਮੈਂਬਰ ਅਤੇ ਆਮ ਲੋਕ ਭਾਗ ਲੈ ਸਕਦੇ ਹਨ ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਮੌਜ਼ੂਦਾ ਚਾਰਜ) ਅਜੇ ਤਾਇਲ ਵੱਲੋਂ ਦੱਸਿਆ ਗਿਆ ਕਿ ਇਹ ਟ੍ਰੇਨਿੰਗ-ਕਮ-ਵਰਕਸ਼ਾਪ 11 ਦਸੰਬਰ 2019 ਨੂੰ ਛਾਬੜਾ ਪੈਲੇਸ, ਬਠਿੰਡਾ ਵਿਖੇ ਸਵੇਰੇ 9 ਵਜੇ ਤੋਂ 2 ਵਜੇ ਤੱਕ ਕਰਵਾਈ ਜਾ ਰਹੀ ਹੈ, ਜਿਸ 'ਚ ਬਠਿੰਡਾ, ਮਾਨਸ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਬਾਲ ਜਿਨਸੀ ਸ਼ੋਸ਼ਣ ਸੁਰੱਖਿਆ ਐਕਟ 2012 ਅਤੇ ਸੋਧ ਐਕਟ 2019 ਸਬੰਧੀ ਜਾਣਕਾਰੀ ਹਾਸਲ ਕਰਨ ਲਈ ਚਾਹਵਾਨ ਵਿਅਕਤੀ ਇਸ ਵਰਕਸ਼ਾਪ 'ਚ ਸ਼ਾਮਲ ਹੋਣ ਲਈ ਨਿਰਧਾਰਤ ਮਿਤੀ ਤੋਂ ਦੋ ਦਿਨ ਪਹਿਲਾਂ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ dcpobathinda0gmail.com ਜਾਂ ਫੋਨ ਨੰਬਰ 97805-99045 ਅਤੇ 88470-39270 'ਤੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਫ਼ੀਸ ਨਹੀਂ ਦੇਣੀ ਹੋਵੇਗੀ ।