ਕੈਂਪ ਦੌਰਾਨ ਸਵੈ ਰੋਜ਼ਗਾਰ ਕੋਰਸਾਂ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਨੌਜਵਾਨ।
ਨੌਜਵਾਨਾਂ ਨੂੰ ਸਿਖਲਾਈ ਦੇ ਕੇ ਨੌਕਰੀ ਯੋਗ ਬਣਾਉਣ ਲਈ ਲਾਇਆ ਕੈਂਪ
ਐਸ.ਏ.ਐਸ. ਨਗਰ, 9 ਦਸੰਬਰ 2019: ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਕਲਪ ਸਕੀਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਲਾਕ ਮਾਜਰੀ ਅਤੇ ਡੇਰਾਬੱਸੀ ਵਿਖੇ ਬੇਰੋਜ਼ਗਾਰਾਂ ਨੂੰ ਸਵੈ ਰੋਜ਼ਗਾਰ ਬਾਰੇ ਚਲਾਏ ਜਾ ਰਹੇ ਕੋਰਸਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਅਤੇ ਰਜਿਸਟਰੇਸ਼ਨ ਕੈਂਪ ਲਾਇਆ ਗਿਆ, ਜਿਸ ਵਿੱਚ ਵੱਖ ਵੱਖ ਪਿੰਡਾਂ ਦੇ ਨੌਜਵਾਨਾਂ ਨੇ ਭਾਗ ਲਿਆ। ਕੈਂਪ ਵਿੱਚ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਮਿਸ਼ਨ ਮੈਨੇਜਰ ਸ੍ਰੀ ਗੁਰਪ੍ਰੀਤ ਸਿੰਘ ਨੇ ਉਨਾਂ ਨੂੰ ਵੱਖ ਵੱਖ ਕੋਰਸਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਤਾਂ ਜੋ ਉਹ ਕੋਰਸ ਕਰ ਕੇ ਆਪਣਾ ਕੰਮ ਤੋਰ ਸਕਣ ਅਤੇ ਆਪਣੇ ਪਰਿਵਾਰ ਦੀ ਆਮਦਨ ਦਾ ਹਿੱਸਾ ਬਣ ਸਕਣ।
ਕੈਂਪਾਂ ਵਿੱਚ ਆਏ ਨੌਜਵਾਨਾਂ ਨੇ ਵੱਖ ਵੱਖ ਕੋਰਸਾਂ ਲਈ ਆਪਣੀ ਰੁਚੀ ਦਿਖਾਉਂਦੇ ਹੋਏ ਰਜਿਸਟਰੇਸ਼ਨ ਕਰਵਾਈ। ਇਨਾਂ ਕੈਂਪਾਂ ਦੇ ਪ੍ਰਬੰਧਾਂ ਵਿੱਚ ਬਲਾਕ ਡਿਵੈਲਪਮੈਂਟ ਅਤੇ ਪੰਚਾਇਤ ਅਫਸਰ ਨੇ ਸਹਿਯੋਗ ਦਿੱਤਾ। ਇਸ ਮੌਕੇ ਬਲਾਕ ਸੋਸ਼ਲ ਮੋਬੀਲਾਈਜੇਸ਼ਨ ਮੈਨੇਜਰ ਸ੍ਰੀ ਜਗਪ੍ਰੀਤ ਸਿੰਘ ਅਤੇ ਮੈਨੇਜਰ ਟਰੇਨਿੰਗ ਅਤੇ ਪਲੇਸਮੈਂਟ ਮਾਨਸੀ ਭਾਂਬਰੀ ਨੇ ਵੀ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕੀਤਾ।