ਸੰਗਰੂਰ, 9 ਦਸੰਬਰ 2019 - ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁਖੀ ਪੰਥ ਰਤਨ ਬਾਬਾ ਇਕਬਾਲ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਭਾਈ ਲੌਂਗੋਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਸ਼ਹੀਦੀ ਜੋੜ ਮੇਲ ਤੇ ਮੁਕਤਸਰ ਵਿਖੇ ਮਾਘੀ ਦੇ ਮੇਲੇ ਦੌਰਾਨ ਵੀ ਸੇਵਾਵਾਂ ਦੇਣ ਦੀ ਅਪੀਲ ਕੀਤੀ ਗਈ।
ਭਾਈ ਲੌਂਗੋਵਾਲ ਵੱਲੋਂ ਬਾਬਾ ਇਕਬਾਲ ਸਿੰਘ ਨਾਲ ਗੁਰਦੁਆਰਾ ਜਨਮ ਅਸਥਾਨ ਸੰਤ ਅਤਰ ਸਿੰਘ ਜੀ ਵਿਖੇ ਕੀਤੀ ਗਈ। ਇਸ ਦੌਰਾਨ ਭਾਈ ਲੌਂਗੋਵਾਲ ਵੱਲੋਂ ਬਾਬਾ ਇਕਬਾਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਰਿਸੀਵਰ ਜਥੇਦਾਰ ਉਦੈ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ। ਉਨ੍ਹਾਂ ਤੋਂ ਬਿਨਾਂ ਕਲਗੀਧਰ ਟਰੱਸਟ ਦੇ ਸੇਵਾਦਾਰ ਜਗਜੀਤ ਸਿੰਘ (ਕਾਕਾ ਵੀਰ ਜੀ) , ਕਰਮਜੀਤ ਸਿੰਘ, ਗੁਰਮੇਲ ਸਿੰਘ, ਗੁਰਦੁਆਰਾ ਨਾਨਕਸਰ ਦੇ ਮੁੱਖ ਗ੍ੰਥੀ ਭਾਈ ਮੱਖਣ ਸਿੰਘ, ਭਾਈ ਚਤਰ ਸਿੰਘ ਚੀਮਾ, ਦਰਸ਼ਨ ਸਿੰਘ ਪੀਏ ਲੌਂਗੋਵਾਲ, ਸਰਬਜੀਤ ਸਿੰਘ ਬਾਗਵਾਲਾ, ਨਿਰਮਲ ਸਿੰਘ, ਪਰਮਜੀਤ ਸਿੰਘ ਨਿੱਕਾ, ਗੁਰਪ੍ਰਰੀਤ ਸਿੰਘ ਮਿੱਠੂ, ਜਗਦੇਵ ਸਿੰਘ ਗੋਗੀ, ਹਰਮੇਲ ਸਿੰਘ ਸਕੱਤਰ, ਗੁਰਦੁਆਰਾ ਨਾਨਕਸਰ ਦੇ ਮੈਨੇਜਰ ਅਜੈਬ ਸਿੰਘ, ਕੇਵਲ ਸਿੰਘ, ਜਸਵੀਰ ਸਿੰਘ ਕੰਬੋਜ, ਕਰਮਜੀਤ ਸਿੰਘ ਕੰਮੀ ਅਤੇ ਜਗਰੂਪ ਸਿੰਘ ਮਾਨ ਵੀ ਮੌਜੂਦ ਸਨ।