ਪਿੰਡ ਤਖਤੂਮਾਜਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਅਤੇ ਹੋਰ ।
ਕੁਲਵੰਤ ਸਿੰਘ ਬੱਬੂ
ਰਾਜਪੁਰਾ, 09 ਦਸੰਬਰ 2019: ਹਲਕਾ ਘਨੋਰ ਦੇ ਐਮ.ਐਲ.ਏ. ਮਦਨ ਲਾਲ ਜਲਾਲਪੁਰ ਦੀ ਸ਼ਹਿ ਉੱਤੇ ਪਿੰਡ ਤਖਤੂਮਾਜਰਾ ਸਰਪੰਚ ਦੇ ਕਹਿਣ ‘ਤੇ ਪੁਲਿਸ ਨੇ ਬੇ ਕਸੂਰ ਲੋਕਾਂ ‘ਤੇ ਵੀ ਨਜਾਇਜ ਮਾਮਲੇ ਦਰਜ ਕੀਤੇ ਗਏ ਹਨ ਅਤੇ ਪਿੰਡ ਵਿੱਚ ਇਸ ਤਰ੍ਹਾਂ ਨਾਲ ਸ਼ਹਿਮ ਦਾ ਮੋਹਾਲ ਪੈਦਾ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਆਪਣੇ ਘਰਾਂ ਨੂੰ ਤਾਲੇ ਲਾਉਣੇ ਪਏ ।ਇਹ ਵਿਚਾਰ ਯੂਥ ਅਕਾਲੀ ਦਲ ਬਾਦਲ ਦੇ ਸ੍ਰਪ੍ਰਸਤ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਤਖਤੂਮਾਜਰਾ ਵਿਖੇ ਅਕਾਲੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਕੀਤੀ ਗੱਲਬਾਤ ਦੋਰਾਨ ਕਹੇ ।ਇਸ ਮੋਕੇ ਸਾਬਕਾ ਕੈਬਨਿਟ ਮੰਤਰੀ ਡਾ.ਦਲਜੀਤ ਸਿੰਘ ਚੀਮਾ,ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ,ਐਮਐਲਏ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ,ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ,ਮੈਂਬਰ ਐਸ.ਜੀ.ਪੀ.ਸੀ. ਜੱਥੇਦਾਰ ਸੁਰਜੀਤ ਸਿੰਘ ਗੜੀ,ਰਣਜੀਤ ਸਿੰਘ ਰਾਣਾ ਸ਼ਹਿਰੀ ਪ੍ਰਧਾਨ ਰਾਜਪੁਰਾ,ਬੀਬੀ ਹਰਪ੍ਰੀਤ ਕੋਰ ਮੁਖਮੈਲਪੁਰ ਵੀ ਮੋਜੂਦ ਸਨ ।ਉਨ੍ਹਾਂ ਕਿਹਾਕਿ ਪੰਜਾਬ ਵਿੱਚ ਇਸ ਸਮੇਂ ਲੋਕਾਂ ਵਿੱਚ ਕਾਂਗਰਸ ਸਰਕਾਰ ਖਿਲਾਫ ਰੋਸ਼ ਪਾਇਆ ਜਾ ਰਿਹਾ ਹੈ ।ਉਨ੍ਹਾਂ ਕਿਹਾਕਿ ਸਰਕਾਰ ਦੀ ਲੋਕਾਂ ਨੂੰ ਇਨਸਾਫ ਦੇਣ ਦੀ ਮਨਸ਼ਾ ਹੀ ਨਹੀ ਹੈ ।ਉਨ੍ਹਾਂ ਕਿਹਾਕਿ ਪਿੰਡ ਤਖਤੂਮਾਜਰਾ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮੱਦਦ ਕੀਤੀ ਜਾਵੇਗੀ ।ਉਨ੍ਹਾਂ ਕਿਹਾਕਿ ਇਸ ਸੰਬੰਧੀ ਉਹ ਪਟਿਆਲਾ ਦੇ ਐਸ.ਐਸ.ਪੀ. ਨਾਲ ਮਿਲਣਗੇ ਅਤੇ ਪਿੰਡ ਦੇ ਲੋਕਾਂ ਨੂੰ ਇਨਸਾਫ ਦਵਾਇਆ ਜਾਵੇਗਾ । ਇਸ ਮੋਕੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾਕਿ ਕਾਂਗਰਸ ਸਰਕਾਰ ਨੇ ਪੰਜਾਬ ਦਾ ਮਾਹੋਲ ਖਰਾਬ ਕਰ ਦਿੱਤਾ ਹੈ ।ਇਸ ਮੋਕੇ ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ,ਅਮਿਤ ਰਾਠੀ,ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ,ਸਰਬਜੀਤ ਸਿੰਘ ਝਿੰਜਰ,ਹੈਰੀ ਮੁਖਮੈਲਪੁਰ ਸਮੇਤ ਕਾਫੀ ਸੰਖਿਆ ਵਿੱਚ ਅਕਾਲੀ ਵਰਕਰ ਹਾਜਰ ਸਨ ।