ਰਾਜਪੁਰਾ 11 ਦਸੰਬਰ ,2019: ਰਾਜਪੁਰਾ ਦੇ ਸਕੂਲ ਨੰ.5 ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਇਕੱਤਰਤਾ ਦੌਰਾਨ ਸਕੂਲ ਦੇ ਪੁਰਾਣੇ ਵਿਦਿਆਰਥੀ ਰਾਜਿੰਦਰ ਸਿੰਘ ਚਾਨੀ 'ਤੇ ਹੋਰ ਸਾਥੀਆਂ ਨੇ ਰਾਮਗੜ੍ਹੀਆ ਸਭਾ ਦੇ ਮੈਂਬਰਾਂ ਨਾਲ਼ ਮਿਲ ਕੇ ਸਮਾਰਟ ਐੱਲ.ਈ.ਡੀ ਦਿੱਤੀ। ਇਸ ਮੌਕੇ ਸਕੂਲ ਮੁਖੀ ਸੁਨੀਤਾ ਰਾਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮਿਲ ਰਹੀ ਪ੍ਰੇਰਨਾ ਸਦਕਾ ਸਕੂਲ ਨੂੰ ਸਮਾਰਟ ਬਣਾਉਣ ਦਾ ਟੀਚਾ ਰੱਖਿਆ ਗਿਆ ਸੀ, ਜਿਸ ਲਈ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਕੰਡਵਾਲਾ ਨੂੰ ਮਿਲਿਆ ਗਿਆ। ਉਹਨਾਂ ਸਕੂਲ ਦੇ ਪੁਰਾਣੇ ਵਿਦਿਆਰਥੀ, ਰਾਮਗੜ੍ਹੀਆ ਸਭਾ ਦੇ ਮੈਂਬਰਾਂ 'ਤੇ ਅਧਿਆਪਕਾਂ ਨੂੰ ਪ੍ਰੇਰਿਤ ਕਰਕੇ ਸਕੂਲ ਲਈ ਐੱਲ.ਈ.ਡੀ ਦਾ ਪ੍ਰਬੰਧ ਕਰਵਾਇਆ। ਇਸ ਮੌਕੇ ਹਾਜ਼ਰ ਬੀ.ਪੀ.ਈ.ਓ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਰਾਜਪੁਰਾ-1 ਦੇ ਸਮੂਹ ਸਕੂਲਾਂ ਨੂੰ ਜਲਦੀ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਹਰਦੇਵ ਸਿੰਘ ਕੰਡੇਵਾਲੇ ਨੇ ਕਿਹਾ ਕਿ ਇਹ ਸਕੂਲ ਰਾਮਗੜ੍ਹੀਆ ਸਭਾ ਵੱਲੋਂ ਅਡੋਪਟ ਕੀਤਾ ਹੋਇਆ ਹੈ 'ਤੇ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਜ਼ਾਰੀ ਰਹੇਗੀ। ਇਸ ਮੌਕੇ ਸੁਖਵਿੰਦਰ ਕੌਰ ਚਾਨੀ, ਹਰਭਜਨ ਸਿੰਘ, ਮੇਜਰ ਸਿੰਘ, ਜੋਗਿੰਦਰ ਸਿੰਘ ਮਠਾੜੂ, ਅਜੈਬ ਸਿੰਘ, ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਆਦਿ ਮੌਜੂਦ ਸਨ।