ਐਸ.ਡੀ.ਐਮ. ਮਾਲੇਰਕੋਟਲਾ ਨੇ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਤਹਿਤ ਵੱਖਖ਼ਵੱਖ ਵਿਭਾਗਾਂ ਨੂੰ ਪ੍ਰੋਗਰਾਮ ਉਲੀਕਣ ਦੀ ਕੀਤੀ ਹਦਾਇਤ
ਮਾਲੇਰਕੋਟਲਾ 11 ਦਸੰਬਰ 2019: ਡਿਪਟੀ ਕਮਿਸ਼ਨਰ, ਸੰਗਰੂਰ ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਇਥੇ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਤਹਿਤ ਬਲਾਕ ਟਾਸਕ ਫੋਰਸ ਦੀ ਮੀਟਿੰਗ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਦੀ ਪ੍ਰਧਾਨਗੀ ਹੇਠ ਹੋਈ.ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਪਾਂਥੇ ਨੇ ਕਿਹਾ ਕਿ ਅੱਜ ਜਿਥੇ ੨੧ਵੀਂ ਸਦੀ ਵਿਚ ਚੰਨ ਉਪਰ ਜਾਣ ਦੀਆਂ ਗੱਲਾਂ ਹੋ ਰਹੀਆਂ ਹਨ ਉਥੇ ਦੂਜੇ ਪਾਸੇ ਸਾਡੇ ਦੇਸ਼ ਵਿਚ ਬੱਚੀਆਂ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਵੀ ਡਰ ਰਹੀਆਂ ਹਨ.ਲੋਕਾਂ ਦੀ ਸੋਚ ਐਨੀ ਜ਼ਿਆਦਾ ਡਿੱਗ ਚੁੱਕੀ ਹੈ ਕਿ ਰੋਜ਼ਾਨਾ ਮਾਦਾ ਭਰੂਣ ਹੱਤਿਆ ਅਤੇ ਬਲਾਤਕਾਰ ਦੀਆਂ ਖਬਰਾਂ ਆ ਰਹੀਆਂ ਹਨ.ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ. ਧੀਆਂ ਦੀ ਹੋ ਰਹੀ ਮਾੜੀ ਹਾਲਤ ਅਤੇ ਲਗਾਤਾਰ ਘੱਟ ਰਹੇ ਲਿੰਗ ਅਨੁਪਾਤ ਅਤੇ ਸੌੜੀ ਸੋਚ ਕਾਰਨ ਹੀ ਸਮਾਜ ਵਿਚ ਔਰਤਾਂ ਪ੍ਰਤੀ ਅਪਰਾਧ ਵੱਧ ਰਹੇ ਹਨ.
ਸ੍ਰੀ ਪਾਂਥੇ ਨੇ ਮੀਟਿੰਗ ਵਿਚ ਹਾਜ਼ਰ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਤਹਿਤ ਧੀਆਂ ਦੀ ਮਹੱਤਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਟ੍ਰੇਨਿੰਗ ਪ੍ਰੋਗਰਾਮ ਅਤੇ ਹੋਰ ਪ੍ਰੋਗਰਾਮ ਉਲੀਕਣ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਧੀਆਂ ਪ੍ਰਤੀ ਆਪਣੀ ਸੋਚ ਬਦਲ ਸਕਣ.ਇਸ ਤੋਂ ਇਲਾਵਾ ਜੇਕਰ ਕਿਸੇ ਦੇ ਘਰ ਵਿਚ ਧੀ ਜਨਮ ਲੈਂਦੀ ਹੈ ਤਾਂ ਉਸ ਦਾ ਜਨਮ ਦਿਨ ਮਨਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇ.ਸ੍ਰੀ ਪਾਂਥੇ ਨੇ ਕਿਹਾ ਕਿ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਦਾ ਪ੍ਰਚਾਰ ਘਰਖ਼ਘਰ ਤੱਕ ਪਹੁੰਚਾਉਣ ਲਈ ਜਿਥੇ ਪਿੰਡਾਂ ਅਤੇ ਸ਼ਹਿਰ ਵਿਚ ਨੁੱਕੜ ਨਾਟਕ ਖੇਡੇ ਜਾਣ ਉਥੇ ਹੀ ਸਕੂਲੀ ਬੱਚਿਆਂ ਦੀਆਂ ਰੈਲੀਆਂ, ਪ੍ਰਭਾਤ ਫੇਰੀਆਂ ਆਦਿ ਜਿਹੇ ਪ੍ਰੋਗਰਾਮ ਉਲੀਕੇ ਜਾਣ.ਇਸ ਤੋਂ ਇਲਾਵਾ ਔੌਰਤਾਂ ਨਾਲ ਸਬੰਧਤ ਵਿਸ਼ੇਸ਼ ਦਿਨ ਜਿਵੇਂ ਕਿ ਅੰਤਰ ਰਾਸ਼ਟਰੀ ਮਹਿਲਾ ਦਿਵਸ, ਨਵਖ਼ਜੰਮੀਆਂ ਧੀਆਂ ਦੀ ਲੋਹੜੀ ਅਤੇ ਹੋਰ ਪ੍ਰੋਗਰਾਮ ਆਦਿ ਜ਼ਰੂਰ ਮਨਾਏ ਜਾਣ.
ਸ੍ਰੀ ਪਾਂਥੇ ਨੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਰਾਹੀਂ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਦਾ ਸੁਨੇਹਾ ਘਰਖ਼ਘਰ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ.ਇਸ ਤੋਂ ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਸਮੇਂ ਸਮੇਂ ਤੇ ਸੈਂਟਰਾਂ ਦੀ ਚੈਕਿੰਗ ਕੀਤੀ ਜਾਵੇ.ਸ੍ਰੀ ਪਾਂਥੇ ਨੇ ਮੀਟਿੰਗ ਵਿਚ ਹਾਜ਼ਰ ਬਲਾਕ ਅਤੇ ਪ੍ਰਾਇਮਰੀ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਲੜਕੀਆਂ ਲਈ ਵੱਖਰੇ ਪਖਾਨੇ ਹੋਣੇ ਯਕੀਨੀ ਬਣਾਏ ਜਾਣ.ਇਸ ਤੋਂ ਇਲਾਵਾ ਸਕੂਲ ਵਿਚ ਵੱਧ ਤੋਂ ਵੱਧ ਲੜਕੀਆਂ ਦੇ ਦਾਖਲੇ ਯਕੀਨੀ ਬਣਾਉਣ ਲਈ ਵੀ ਉਪਰਾਲੇ ਕੀਤੇ ਜਾਣ.ਸ੍ਰੀ ਪਾਂਥੇ ਨੇ ਬੀ.ਪੀ.ਈ.ਓ. ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਅਜਿਹਾ ਮਾਹੌਲ ਤਿਆਰ ਕੀਤਾ ਜਾਵੇ ਜਿਥੇ ਹਰ ਬੱਚੀ ਆਪਣੇ ਆਪ ਨੂੰ ਘਰ ਵਰਗੇ ਮਾਹੌਲ ਵਿਚ ਮਹਿਸੂਸ ਕਰੇ.ਸ੍ਰੀ ਪਾਂਥੇ ਨੇ ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਮਨਰੇਗਾ ਅਤੇ ਹੋਰ ਯੋਜਨਾਵਾਂ ਵਿਚ ਵੀ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਜਾਗਰੂਕ ਹੋ ਸਕਣ.ਇਸ ਤੋਂ ਇਲਾਵਾ ਪਿੰਡਾਂ ਵਿਚ ਪੰਚਾਇਤ ਵੱਲੋਂ ਕਰਵਾਏ ਜਾਣ ਵਾਲੇ ਕਿਸੇ ਵੀ ਪ੍ਰੋਗਰਾਮ ਵਿਚ ਔਰਤਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ.
ਮੀਟਿੰਗ ਵਿਚ ਹਾਜ਼ਰ ਸ੍ਰੀ ਸੁਮਿਤ ਸੂਦ, ਡੀ.ਐਸ.ਪੀ. ਮਾਲੇਰਕੋਟਲਾ ਨੇ ਦੱਸਿਆ ਕਿ ਪੁਲਿਸ ਵੱਲੋਂ ਔੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ.ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਅਤੇ ਅੰਦਰ ਬੱਚੀਆਂ ਡਰਖ਼ਮੁਕਤ ਮਾਹੌਲ ਵਿਚ ਆ ਜਾ ਸਕਣ, ਇਸ ਦੇ ਲਈ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ.
ਸ੍ਰੀ ਪਾਂਥੇ ਨੇ ਮੀਟਿੰਗ ਵਿਚ ਹਾਜ਼ਰ ਸਮਾਜ ਸੇਵੀ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵੀ ਆਪਣੇ ਐਨ.ਜੀ.ਓ. ਰਾਹੀਂ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਦਾ ਪ੍ਰਚਾਰ ਕਰਨ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕਣ.ਮੀਟਿੰਗ ਵਿਚ ਹਾਜ਼ਰ ਸਰਕਾਰੀ ਕਾਲਜ, ਮਾਲੇਰਕੋਟਲਾ ਦੇ ਵਾਇਸ ਪ੍ਰਿੰਸੀਪਲ ਸ੍ਰੀ ਮੁਹੰਮਦ ਇਰਫਾਨ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਵਿਚ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਤਹਿਤ ਸਮੇਂ ਸਮੇਂ ਤੇ ਵੱਖਖ਼ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਪ੍ਰੋਗਰਾਮ ਜਾਰੀ ਰਹਿਣਗੇ.
ਸ੍ਰੀ ਪਾਂਥੇ ਨੇ ਮੀਟਿੰਗ ਵਿਚ ਹਾਜ਼ਰ ਸ੍ਰੀ ਪਵਨ ਕੁਮਾਰ, ਸੀ.ਡੀ.ਪੀ.ਓ. ਮਾਲੇਰਕੋਟਲਾ ਨੂੰ ਹਦਾਇਤ ਕੀਤੀ ਕਿ ਬੇਟੀ ਬਚਾਓਖ਼ਬੇਟੀ ਪੜ੍ਹਾਓ ਮੁਹਿੰਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਸਿਹਤ ਵਿਭਾਗ, ਬੀ.ਪੀ.ਈ.ਓ., ਬੀ.ਡੀ.ਪੀ.ਓ., ਪੁਲਿਸ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪ੍ਰੋਗਰਾਮ ਉਲੀਕਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ.
ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਨਿਰਮਲ ਸਿੰਘ, ਬੀ.ਪੀ.ਈ.ਓ. ਮਾਲੇਰਕੋਟਲਾ ਖ਼੧, ਡਾ: ਹਾਰੂਨ ਸ਼ਫੀਕ, ਸਹਾਇਕ ਪ੍ਰੋਫੈਸਰ, ਸਰਕਾਰੀ ਕਾਲਜ, ਮਾਲੇਰਕੋਟਲਾ, ਡਾ: ਸਾਜੀਆ ਅੰਜੁਮ, ਮੈਡੀਕਲ ਅਫਸਰ, ਸਿਵਲ ਹਸਪਤਾਲ ਮਾਲੇਰਕੋਟਲਾ, ਸ੍ਰੀ ਮੁਹੰਮਦ ਅਸ਼ਰਫ, ਚੇਅਰਮੈਨ, ਐਨ.ਜੀ.ਓ., ਸ੍ਰੀ ਜ਼ਸਬੀਰ ਸਿੰਘ, ਸੁਪਰਡੰਟ ਆਦਿ ਵੀ ਹਾਜ਼ਰ ਸਨ.