ਜਗਦੀਸ਼ ਥਿੰਦ
ਫ਼ਾਜ਼ਿਲਕਾ, 12 ਦਸੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਪੋਸ਼ਨ ਅਭਿਆਨ ਤਹਿਤ ਜ਼ਿਲ੍ਹਾ ਰਿਸੋਰਸ ਗਰੁੱਪ ਅਧੀਨ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫ਼ਾਜ਼ਿਲਕਾ ਵਿਖੇ ਸ਼੍ਰੀਮਤੀ ਸੰਜੂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਖੂਈਆਂ ਸਰਵਰ ਵੱਲੋਂ ਬਤੌਰ ਮਾਸਟਰ ਟ੍ਰੇਨਰ ਜ਼ਿਲ੍ਹੇ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਤੇ ਜ਼ਿਲ੍ਹੇ ਦੀਆਂ ਸਮੂਹ ਸੁਪਰਵਾਈਜ਼ਰਾਂ ਨੂੰ ਤਿੰਨ ਦਿਨਾਂ ਸਿਖਲਾਈ ਦਿੱਤੀ ਗਈ।
ਸਿਖਲਾਈ ਦੌਰਾਨ ਮਾਸਟਰ ਟੇ੍ਰਨਰ ਵੱਲੋਂ ਗਰਭਵਤੀ ਔਰਤਾਂ ਨੂੰ ਗਰਭਅਵਸਥਾ ਦੌਰਾਨ ਹੋਣ ਵਾਲੇ ਸੰਭਾਵਿਤ ਖ਼ਤਰਿਆਂ ਤੋਂ ਬਚਾਉਣ ਬਾਰੇ, 0 ਤੋਂ 6 ਸਾਲ ਤੱਕ ਦੇ ਬੱਚਿਆਂ ਦੀ ਸੰਭਾਲ, ਕਿਸ਼ੋਰੀਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸੰਤੁਲਿਤ ਭੋਜਨ ਲੈਣ ਲਈ ਅਤੇ ਖ਼ਾਣੇ ਵਿੱਚ ਹਰੀਆਂ ਪੱਤੇਦਾਰ ਸਬਜੀਆਂ, ਦਾਲਾਂ ਨੂੰ ਸ਼ਾਮਲ ਕਰਨ ਬਾਰੇ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ 0 ਤੋਂ 6 ਸਾਲ ਦੇ ਬੱਚੇ ਜੋ ਬੋਨੇਪਣ ਦਾ ਸ਼ਿਕਾਰ ਹਨ ਜਿਨ੍ਹਾਂ ਦੀ ਵੱਧ ਰਹੀ ਪ੍ਰਤੀਸ਼ਤਾ ਨੂੰ ਘੱਟ ਕਰਨਾ ਸਬੰਧੀ ਕੀਤੇ ਜਾ ਰਹੇ ਕਾਰਜਾਂ ਨੂੰ ਸਫਲਤਾਪੂਰਨ ਲਾਗੂ ਕਰਨ ਦੀ ਅਪੀਲ ਕੀਤੀ।