ਗੁਰਨਾਮ ਸਿੱਧੂ
ਫਿਰੋਜ਼ਪੁਰ 14 ਦਸੰਬਰ 2019 : ਪੰਜਾਬ ਸਰਕਾਰ ਵੱਲੋਂ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਜੇਲ੍ਹ ਵਿਚ ਬੰਦ ਬੰਦੀਆਂ ਦੀ ਚੰਗੀ ਸਿਹਤ ਲਈ ਮਿਥੇ ਪ੍ਰੋਗਰਾਮ ਅਨੁਸਾਰ ਏਡੀਜੀਪੀ ਜੇਲ੍ਹਾਂ ਪ੍ਰਵੀਨ ਕੁਮਾਰ ਸਿਨਹਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੇ ਉਪਰਾਲੇ ਅਤੇ ਸਮਾਜ ਸੇਵੀ ਪੀਸੀ ਕੁਮਾਰ ਦੇ ਯਤਨਾਂ ਸਦਕਾ ਅਤੇ ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਦੇਖ ਰੇਖ ਹੇਠ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਜੈਨਸੀਸ ਇੰਸੀਚਊਟ ਆਫ਼ ਡੈਂਟਲ ਸਾਇੰਸ ਅਤੇ ਰਿਸਰਚ ਕਾਲਜ ਦੇ ਮਾਹਿਰ ਡਾਕਟਰ ਵੱਲੋਂ ਦੰਦਾਂ ਦੀ ਜਾਂਚ ਸਬੰਧੀ ਇਕ ਮੈਡੀਕਲ ਕਂੈਪ ਲਗਾਇਆ ਗਿਆ। ਜਿਸ ਵਿਚ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਅਤੇ ਮੌਕੇ ਤੇ ਹੀ ਫ਼ਰੀ ਦਵਾਈਆਂ ਦਿੱਤਿਆਂ ਗਈਆਂ। ਮੈਡੀਕਲ ਕੈਪ ਵਿਚ ਬੰਦੀਆਂ ਨੂੰ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡਿਪਟੀ ਸੁਪਰਡੈਂਟ ਜਸਪਾਲ ਸਿੰਘ ਖਹਿਰਾ, ਐੱਸਪੀ ਸਕਿਓਰਟੀ ਪੀਐੱਸਗਿੱਲ, ਸਹਾਇਕ ਸੁਪਰਡੈਂਟ ਹਰਭਜਨ ਲਾਲ ਅਤੇ ਹੋਰ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।