ਅੰਮ੍ਰਿਤਸਰ, 14 ਦਸੰਬਰ 2019 - ਐੱਸਐੱਸਪੀ ਰੂਲਰ ਅੰਮ੍ਰਿਤਸਰ ਵਿਕਰਮਜੀਤ ਦੁੱਗਲ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਨੂੰ ਥਾਣਾ ਘਰਿੰਡਾ ਦੀ ਪੁਲਿਸ ਨੇ ਇਕ ਕਿੱਲੋ ਹੈਰੋਇਨ, ਬੋਲੈਰੋ ਗੱਡੀ ਅਤੇ ਦੋ ਮੋਬਾਈਲਾਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਨੌਜਵਾਨ ਦੀ ਪਹਿਚਾ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਪਿੰਡ ਫਹਿਤਵਾਲ ਵਜੋਂ ਹੋਈ ਹੈ। ਪੁਲਿਸ ਵੱਲੋਂ ਨੌਜਵਾਨ ਕੋਲੋਂ ਫੜੀ ਗਈ ਇਸ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਦੋਂ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।