ਸਿਹਤ ਮੰਤਰੀ ਵੱਲੋਂ ਪਿੰਡ ਦਾੳੂਂ ਲਈ ਤਿੰਨ ਲੱਖ ਦੀ ਗਰਾਂਟ ਦਾ ਚੈੱਕ ਭੇਟ
ਐਸ.ਏ.ਐਸ. ਨਗਰ, 15 ਦਸੰਬਰ 2019: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਦਾੳੂਂ (ਰਾਮਗੜ) ਵਿੱਚ ਗਲੀਆਂ ਨਾਲੀਆਂ, ਗੰਦੇ ਪਾਣੀ ਦੇ ਨਿਕਾਸ ਅਤੇ ਸਟਰੀਟ ਲਾਈਟਾਂ ਲਈ ਤਿੰਨ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ।
ਪਿੰਡ ਦਾੳੂਂ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਜੇ ਕਿਸੇ ਪਿੰਡ ਵਿੱਚ ਕੋਈ ਕੰਮ ਹੋਣ ਵਾਲਾ ਰਹਿੰਦਾ ਹੈ ਤਾਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹ ਪਹਿਲ ਦੇ ਆਧਾਰ ਉਤੇ ਉਸ ਕੰਮ ਨੂੰ ਕਰਵਾਉਣਗੇ। ਸ. ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕ ਉਨਾਂ ਦੇ ਪਰਿਵਾਰ ਵਾਂਗ ਹਨ ਅਤੇ ਉਹ ਕਿਸੇ ਨੂੰ ਵੀ ਕੋਈ ਦੁੱਖ ਤਕਲੀਫ਼ ਨਹੀਂ ਆਉਣ ਦੇਣਗੇ। ਇਸ ਮੌਕੇ ਜਿੱਥੇ ਸਿਹਤ ਮੰਤਰੀ ਨੇ ਪਿੰਡ ਦੇ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ, ਉਥੇ ਪੰਚਾਇਤ ਨੇ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਤੀਬਵਾਰ ਕੀਤਾ ਜਾਵੇ ਅਤੇ ਇਸ ਦੀ ਸੂਚੀ ਬਣਾਈ ਜਾਵੇ ਤਾਂ ਕਿ ਜਿਨਾਂ ਕੰਮਾਂ ਦੀ ਫੌਰੀ ਲੋੜ ਹੈ, ਉਨਾਂ ਨੂੰ ਜਲਦੀ ਕਰਵਾਇਆ ਜਾਵੇ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਜਮੇਰ ਸਿੰਘ ਸਰਪੰਚ ਦਾੳੂਂ, ਰਣਜੀਤ ਸਿੰਘ ਮੈਂਬਰ ਬਲਾਕ ਸਮਿਤੀ, ਮਹਿੰਦਰ ਕੌਰ, ਪਰਵਿੰਦਰ ਕੌਰ, ਤਜਿੰਦਰ ਕੌਰ, ਜਸਵੰਤ ਸਿੰਘ, ਗੁਰਮੀਤ ਸਿੰਘ (ਸਾਰੇ ਪੰਚ), ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਪ੍ਰਧਾਨ ਨਵਨੀਤ ਸਿੰਘ, ਗੁਰਨਾਮ ਸਿੰਘ ਕਾਲਾ, ਬਿਕਰਮ ਸਿੰਘ ਵਿੱਕੀ, ਜਰਨੈਲ ਸਿੰਘ, ਪਰਮੋਦ ਕੁਮਾਰ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ ਅਤੇ ਗਿਆਨ ਸਿੰਘ ਸਾਬਕਾ ਪੰਚ ਹਾਜ਼ਰ ਸਨ।