ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਬਲਕਾਰ ਸਿੱਧੂ ਨੂੰ ਮੁੜ ਪ੍ਰਧਾਨ ਅਤੇ ਦੀਪਕ ਸ਼ਰਮਾ ਚਨਾਰਥਲ ਨੂੰ ਜਨਰਲ ਸਕੱਤਰ ਥਾਪਿਆ ਗਿਆ। ਪੰਜਾਬ ਕਲਾ ਭਵਨ ਵਿਖੇ ਆਯੋਜਿਤ ਹੋਏ ਪੰਜਾਬੀ ਲੇਖਕ ਸਭਾ ਦੇ ਆਮ ਇਜਲਾਸ ਵਿਚ ਨਵੀਂ ਚੁਣੀ ਗਈ ਟੀਮ ਦਾ ਮੁੱਖ ਚੋਣ ਅਧਿਕਾਰੀ ਪ੍ਰਿੰਸੀਪਲ ਗੁਰਦੇਵ ਕੌਰ ਪਾਲ ਹੁਰਾਂ ਨੇ ਐਲਾਨ ਕਰਦਿਆਂ ਦੱਸਿਆ ਕਿ ਸਭਾ ਦੇ ਸਰਬਸੰਮਤੀ ਨਾਲ ਚੁਣੇ ਗਏ 8 ਅਹੁਦੇਦਾਰਾਂ ਵਿਚ ਬਲਕਾਰ ਸਿੱਧੂ ਨੂੰ ਪ੍ਰਧਾਨ, ਡਾ. ਅਵਤਾਰ ਸਿੰਘ ਪਤੰਗ ਨੂੰ ਸੀਨੀਅਰ ਮੀਤ ਪ੍ਰਧਾਨ, ਡਾ. ਗੁਰਮੇਲ ਸਿੰਘ ਅਤੇ ਮਨਜੀਤ ਕੌਰ ਮੀਤ ਨੂੰ ਮੀਤ ਪ੍ਰਧਾਨ, ਦੀਪਕ ਸ਼ਰਮਾ ਚਨਾਰਥਲ ਨੂੰ ਜਨਰਲ ਸਕੱਤਰ, ਪਾਲ ਅਜਨਬੀ ਤੇ ਜਗਦੀਪ ਕੌਰ ਨੂਰਾਨੀ ਨੂੰ ਸਕੱਤਰ ਅਤੇ ਹਰਮਿੰਦਰ ਕਾਲੜਾ ਨੂੰ ਵਿੱਤ ਸਕੱਤਰ ਚੁਣਿਆ ਗਿਆ ਹੈ।
ਪੰਜਾਬੀ ਲੇਖਕ ਸਭਾ ਦੇ ਆਮ ਇਜਲਾਸ ਵਿਚ ਸਭ ਤੋਂ ਪਹਿਲਾਂ ਸ਼ੰਗਾਰਾ ਸਿੰਘ ਭੁੱਲਰ ਹੁਰਾਂ ਦੇ ਸਦੀਵੀ ਵਿਛੋੜੇ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਉਪਰੰਤ ਪ੍ਰਧਾਨਗੀ ਮੰਡਲ ਜਿਸ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੌਜੂਦਾ ਪ੍ਰਧਾਨ ਸ਼੍ਰੋਮਣੀ ਕਵੀ ਦਰਸ਼ਨ ਬੁੱਟਰ ਬਤੌਰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਵਜੋਂ ਡਾ. ਸਰਬਜੀਤ ਸਿੰਘ, ਸੁਸ਼ੀਲ ਦੁਸਾਂਝ, ਗੁਰਦੇਵ ਕੌਰ ਪਾਲ ਤੇ