ਗੁਰਨਾਮ ਸਿੱਧੂ
ਫਿਰੋਜ਼ਪੁਰ 18 ਜਨਵਰੀ 2020 : ਵਿਵੇਕਾਨੰਦ ਵਰਲਡ ਸਕੂਲ ਵਿਚ ਵਿਦਿਆਰਥੀਆਂ ਦੇ ਵਿਅਕਤੀਤਵ ਵਿਕਾਸ ਦੇ ਲਈ ਕਲਾਸ ਸੱਤਵੀਂ, ਅੱਠਵੀਂ ਅਤੇ ਨੌਵੀਂ ਦੇ ਵਿਦਿਆਰਥੀਆਂ ਦੇ ਲਈ ਸੈਮੀਨਾਰ ਸਕੂਲ ਦੇ ਨਿਰਦੇਸ਼ਕ ਡਾ. ਐਸ. ਐੱਨ ਰੁਦਰਾ ਵੱਲੋਂ ਲਗਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਸੈਮੀਨਾਰ ਵਿਚ ਡਾ. ਐੱਸ ਐੱਨ ਰੁਦਰਾ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਗਤੀਵਿਧੀਆਂ ਦਾ ਪ੍ਰਯੋਗ ਕਰਦੇ ਹੋਏ ਅੰਗਰੇਜ਼ੀ ਸੁਧਾਰਨ ਦੇ ਲਈ ਤਰੀਕੇ ਦੱਸੇ ਅਤੇ ਅੰਗਰੇਜ਼ੀ ਵਿਆਕਰਣ ਦੇ ਅਭਿਆਸ ਦੇ ਤਰੀਕਿਆਂ ਤੋਂ ਜਾਣੂ ਕਰਵਾਇਆ। ਸਕੂਲ ਦੇ ਚੇਅਰਮੈਨ ਗੌਰਵ ਸਾਗਰ ਭਾਸਕਰ ਨੇ ਦੱਸਿਆ ਕਿ ਜਿਵੇਂ ਕਿ ਸਕੂਲ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਲਈ ਤੱਤਪਰ ਰਹਿੰਦੇ ਹਨ, ਇਸੇ ਗੱਲ ਨੂੰ ਕੇਂਦਰਿਤ ਕਰਦੇ ਹੋਏ ਵਿਦਿਆਰਥੀਆਂ ਦੇ ਲਈ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਉਪ ਪ੍ਰਧਾਨ ਅਚਾਰਿਆ ਸ਼੍ਰੀਮਤੀ ਕਰੁਣਾ ਸਕਸੈਨਾ ਨੇ ਦੱਸਿਆ ਕਿ ਇਹ ਸੈਮੀਨਾਰ ਵਿਦਿਆਰਥੀਆਂ ਦੇ ਲਈ ਇੰਟਰੈਕਟਿਵ ਰਿਹਾ। ਜਿਸ ਵਿਚ ਉਨ੍ਹਾਂ ਨੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੀ ਤਿਆਰੀ ਅਤੇ ਵਿਅਕਤੀਤਵ ਵਿਕਾਸ ਦੇ ਲਈ ਹਦਾਇਤਾ ਦਿੱਤੀਆਂ ਜੋ ਕਿ ਵਿਦਿਆਰਥੀਆਂ ਦੇ ਭਵਿੱਖ ਦੇ ਲਈ ਬਹੁਤ ਜ਼ਰੂਰੀ ਹਨ।