ਪਨਗ੍ਰੇਨ ਦੇ ਨਵ ਨਿਯੁਕਤ ਗੈਰ ਸਰਕਾਰੀ ਡਾਇਰੈਕਟਰ ਸ੍ਰੀ ਰਜਨੀਸ਼ ਸ਼ੌਰੀ ਅਨਾਜ ਭਵਨ ਵਿਖੇ ਪਨਗ੍ਰੇਨ ਦੇ ਚੇਅਰਮੈਨ ਸ੍ਰੀ ਵਾਈ.ਐਸ. ਰੱਤੜਾ, ਆਈ.ਏ.ਐਸ. (ਸੇਵਾ ਮੁਕਤ) ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਦੇ ਹੋਏ।
ਚੰਡੀਗੜ੍ਹ, 22 ਜਨਵਰੀ 2020: ਪੰਜਾਬ ਸਰਕਾਰ ਵੱਲੋਂ ਪਨਗ੍ਰੇਨ ਦੇ ਨਵ ਨਿਯੁਕਤ ਨਾਨ ਆਫੀਸਲ ਡਾਇਰੈਕਟਰ ਸ੍ਰੀ ਰਜਨੀਸ਼ ਸ਼ੌਰੀ ਨੇ ਅੱਜ ਪਨਗ੍ਰੇਨ ਦੇ ਚੇਅਰਮੈਨ ਸ੍ਰੀ ਵਾਈ.ਐਸ. ਰੱਤੜਾ, ਆਈ.ਏ.ਐਸ. (ਸੇਵਾ ਮੁਕਤ) ਅਤੇ ਪਨਗ੍ਰੇਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਆਪਣਾ ਅਹੁਦਾ ਸੰਭਾਲਿਆ।
ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਸ੍ਰੀ ਸ਼ੌਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪਰਨੀਤ ਕੌਰ ਦਾ ਉਚੇਚਾ ਧੰਨਵਾਦ ਕੀਤਾ।